Thursday, December 12, 2024

ਸ੍ਰੀ ਕਰਤਾਰਪੁਰ ਸਾਹਿਬ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ- ਲੌਂਗੋਵਾਲ

ਗੈਰ ਸਿੱਖਾਂ ’ਤੇ ਲਗਾਈ ਪਾਬੰਦੀ ਨੂੰ ਵੀ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਵਿਰੁੱਧ ਦੱਸਿਆ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ Longowal4ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਇਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੇ ਵਿਰੁੱਧ ਹੈ।ਸੰਗਤਾਂ ਗੁਰੂ ਸਾਹਿਬ ਦੇ ਸਤਿਕਾਰ ਅਤੇ ਲੰਗਰ ਦੀ ਮਹਾਨਤਾ ਦੇ ਮੱਦੇਨਜ਼ਰ ਰਸਦਾਂ ਭੇਟਾ ਕਰਦੀਆਂ ਹਨ।ਲੰਗਰਾਂ ਵਿਚ ਸੇਵਾ ਕਰਨਾ ਸਿੱਖ ਰਵਾਇਤ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਰਸਦਾਂ ਲਿਜਾਣ ਤੋਂ ਰੋਕਿਆ ਜਾ ਰਿਹਾ ਹੈ।ਉਨ੍ਹਾਂ ਆਖਿਆ ਕਿ ਚੈਕਿੰਗ ਅਤੇ ਸਕੈਨਿੰਗ ਦੇ ਬਹਾਨੇ ਨਾਲ ਅਜਿਹਾ ਕਰਨਾ ਤਰਕਸੰਗਤ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੰਗਰ ਦੀ ਰਵਾਇਤ ਕਾਇਮ ਕੀਤੀ ਸੀ ਅਤੇ ਗੁਰੂ ਸਾਹਿਬ ਦੇ ਹੀ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਸੇਵਾਵਾਂ ਤੋਂ ਰੋਕਣਾ ਗੁਰੂ ਸਾਹਿਬ ਦੇ ਸਿਧਾਂਤ ਦੀ ਉਲੰਘਣਾ ਹੈ।ਇਹ ਮਾਮਲਾ ਸੰਗਤਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ, ਜਿਸ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਇਸ ਵੱਲ ਉਚੇਚਾ ਧਿਆਨ ਦੇਣ।ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੈਰ ਸਿੱਖਾਂ ’ਤੇ ਲਗਾਈ ਪਾਬੰਦੀ ਨੂੰ ਵੀ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਵਿਰੁੱਧ ਦੱਸਿਆ।ਉਨ੍ਹਾਂ ਆਖਿਆ ਕਿ ਗੁਰਮਤਿ ਦਾ ਫਸਲਫਾ ਸਰਬਸਾਂਝੀਵਾਲਤਾ ਵਾਲਾ ਹੈ। ਹਰ ਧਰਮ ਦੇ ਲੋਕ ਗੁਰੂ ਘਰ ਨਤਮਸਤਕ ਹੋ ਸਕਦੇ ਹਨ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਬੋਰਡ ਨੂੰ ਇਸ ਫੈਸਲੇ ਨੂੰ ਮੁੜ ਵਿਚਾਰ ਕਰਨਾ ਚਾਹੀਦੀ ਹੈ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply