ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਮੁੱਖ ਦਫਤਰ ਤਹਿਸੀਲਪੁਰਾ
ਜੀ.ਟੀ ਰੋਡ ਵਿਖੇ ਨਗਰ ਨਿਗਮ ਵਲੋਂ ਬਣਾਏ ਗਏ ਇਕ ਯਾਦਗਾਰੀ ਗੇਟ ਦਾ ਉਦਘਾਟਨ ਅੱਜ 4 ਜਨਵਰੀ ਨੂੰ ਬਾਅਦ ਸੁਪਹਿਰ 01:00 ਵਜੇ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਉਘੇ ਗਾਇਕ ਗੁਰਦਾਸ ਮਾਨ ਵਲੋਂ ਕੀਤਾ ਜਾਵੇਗਾ।
ਪਿੰਗਲਵਾੜਾ ਦੇ ਕਾਰਜਕਾਰੀ ਪ੍ਰਧਾਨ ਨੇ ਇਹ ਜਾਣਕਾਰੀ ਦਿੰਦਿਆਂ ਉਦਘਾਟਨੀ ਪ੍ਰੋਗਰਾਮ ਵਿਚ ਸੂਫੀ ਗਾਇਕ ਪਦਮ ਸ੍ਰੀ ਪੂਰਨ ਚੰਦ ਵਡਾਲੀ, ਲਖਵਿੰਦਰ ਵਡਾਲੀ, ਮੈਡਮ ਨਵਜੋਤ ਕੌਰ ਸਾਬਕਾ ਵਿਧਾਇਕਾ, ਮੇਅਰ ਕਰਮਜੀਤ ਸਿੱਘ ਰਿੰਟੂ ਤੇ ਹੋਰ ਸ਼ਖਸ਼ੀਅਤਾਂ ਸ਼ਾਮਲ ਹੋਣਗੀਆਂ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media