ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾਅ ਅਤੇ
ਸਿੱਖਾਂ ਵਿਰੁੱਧ ਨਫ਼ਰਤੀ ਹਿੰਸਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।ਜਾਰੀ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਮੁੱਚਾ ਸਿੱਖ ਜਗਤ ਪਾਕਿਸਤਾਨ ਦੇ ਪਾਕਿ ਦੇ ਸਿੱਖ ਭਾਈਚਾਰੇ ਨਾਲ ਖੜ੍ਹਾ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਸੁਬਰਾਮਨੀਅਮ ਜੈ ਸ਼ੰਕਰ ਨੂੰ ਇਕ ਪੱਤਰ ਲਿਖਿਆ ਗਿਆ ਹੈ।ਪਾਕਿਸਤਾਨ ਦੇ ਸਿੱਖਾਂ ਦੀ ਹਿਫਾਜ਼ਤ ਕਰਨਾ ਉਥੋਂ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ।ਉਥੋਂ ਦੇ ਨਾਗਰਿਕ ਹੁੰਦਿਆਂ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਹਰ ਤਰ੍ਹਾਂ ਦੇ ਹੱਕ ਪ੍ਰਾਪਤ ਹਨ।ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵੱਲੋਂ ਜਾਣਬੁੱਝ ਕੇ ਆਪਣੇ ਨਿੱਜੀ ਹਿੱਤਾਂ ਲਈ ਸਿੱਖ ਅਤੇ ਮੁਸਲਮਾਨ ਭਰਾਵਾਂ ਵਿਚ ਪਾੜਾ ਪਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ।ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਮਹਿਤਾ ਨੇ ਕਿਹਾ ਕਿ ਪਾਕਿਸਤਾਨ ਦੇ ਸਿੱਖ ਆਗੂ ਮਹਿੰਦਰਪਾਲ ਸਿੰਘ ਪਾਰਲੀਮਾਨੀ ਸੈਕਟਰੀ ਅਨੁਸਾਰ ਇਸ ਘਟਨਾ ਦੀ ਪਾਕਿਸਤਾਨ ਦੇ ਮੁਸਲਿਮ ਭਾਈਚਾਰੇ ਵੱਲੋਂ ਵੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।ਮਹਿੰਦਰਪਾਲ ਸਿੰਘ ਮੁਤਾਬਿਕ ਦੋਸ਼ੀਆਂ ਖ਼ਿਲਾਫ਼ ਧਾਰਾ 295-ਸੀ ਤਹਿਤ ਕੇਸ ਦਰਜ਼ ਕਰਨ ਲਈ ਕਰਵਾਈ ਜਾਵੇਗੀ।ਮਹਿਤਾ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ 42 ਲੋਕਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਪਥਰਾਅ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਸਥਾਨਕ ਆਗੂਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਮਰਯਾਦਾ ਵਿਚ ਕਿਸੇ ਕਿਸਮ ਦਾ ਵਿਘਨ ਨਹੀਂ ਪਿਆ।ਹਰ ਰੋਜ਼ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਅਤੇ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ।
ਇਸ ਮੌਕੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media