ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਪਾਕਿਸਤਾਨ ਭੇਜਣ ਦਾ ਫੈਸਲਾ ਕੀਤਾ ਗਿਆ ਹੈ।ਪ੍ਰਧਾਨ ਭਾਈ
ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਪਾਕਿਸਤਾਨ ਭੇਜੇ ਜਾਣ ਵਾਲੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੂੰ ਸ਼ਾਮਲ ਕੀਤਾ ਹੈ।ਇਸ ਦੇ ਕੋਆਰਡੀਨੇਟਰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਹੋਣਗੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਵਿਖੇ ਵਾਪਰੀ ਘਟਨਾ ਨਾਲ ਪੂਰੀ ਦੁਨੀਆਂ ਦੀਆਂ ਸਿੱਖ ਸੰਗਤਾਂ ‘ਚ ਰੋਸ ਹੈ।ਲੌਂਗੋਵਾਲ ਅਨੁਸਾਰ ਪਾਕਿਸਤਾਨ ਦੇ ਅਬੈਸਡਰ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਵੀਜੇ ਪ੍ਰਾਪਤ ਹੋਣ ਉਪਰੰਤ ਵਫ਼ਦ ਪਾਕਿਸਤਾਨ ਰਵਾਨਾ ਹੋਵੇਗਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨਾਲ ਟੈਲੀਫੋਨ ’ਤੇ ਗੱਲਬਾਤ ਕਰਕੇ ਸਿੱਖਾਂ ਦੀ ਹਿਫਾਜ਼ਤ ਅਤੇ ਗੁਰੂ ਘਰਾਂ ਦੀ ਮਾਣ ਮਰਯਾਦਾ ਤੇ ਸਤਿਕਾਰ ਬਹਾਲ ਰੱਖਣ ਲਈ ਕਿਹਾ। ਡਾ. ਰੂਪ ਸਿੰਘ ਅਨੁਸਾਰ ਗਵਰਨਰ ਨੇ ਭਰੋਸਾ ਦਿੱਤਾ ਕਿ ਸਰਕਾਰ ਸਿੱਖਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦੇਵੇਗੀ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media