ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ `ਚ ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨਾਂ ਅੰਦਰ ਦੂਜੀ ਘਟਨਾ ਹੈ, ਜਿਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ।ੳਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ‘ਚ ਸਿੱਖ ਟੀ.ਵੀ ਪੱਤਰਕਾਰ ਹਰਮੀਤ ਸਿੰਘ ਦੇ ਭਰਾ ਰਵਿੰਦਰ ਸਿੰਘ ਦੀ ਹੱਤਿਆ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਹੈ।ਇਹ ਬਹੁਤ ਮੰਦਭਾਗੀ ਘਟਨਾ ਹੈ।ਜਿਸ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਅਜੇ ਤਿੰਨ ਦਿਨ ਪਹਿਲਾਂ ਵਾਪਰੀ ਸ੍ਰੀ ਨਨਕਾਣਾ ਸਾਹਿਬ ਦੀ ਸਿੱਖ ਵਿਰੋਧੀ ਘਟਨਾ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਪਿਸ਼ਾਵਰ ਵਿਚ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।ਇਹ ਦੇਸ਼ ਦੀ ਘੱਟ ਗਿਣਤੀਆਂ ਪ੍ਰਤੀ ਲਾਪ੍ਰਵਾਹੀ ਦਾ ਨਤੀਜਾ ਹੈ।ਜੇਕਰ ਅਜਿਹਾ ਹੀ ਹੁੰਦਾ ਰਿਹਾ ਤਾਂ ਘੱਟ ਗਿਣਤੀ ਕੌਮਾਂ ਦੇ ਲੋਕ ਪਾਕਿਸਤਾਨ ਸਰਕਾਰ ਪ੍ਰਤੀ ਉਦਾਸੀਨ ਹੋ ਜਾਣਗੇ।ਸਰਕਾਰ ਦਾ ਮੁੱਢਲਾ ਫਰਜ ਹੈ ਕਿ ਉਹ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ।
ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਤੁਰੰਤ ਰਾਬਤਾ ਬਣਾ ਕੇ ਉਥੇ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਦਬਾਅ ਬਣਾਏ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸ਼ੋਕ ਸੁਨੇਹੇ ਰਾਹੀਂ ਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …