ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਕਸਬੇ ਦੇ ਮੁਸਲਿਮ ਭਾਈਚਾਰੇ ਨੇ ਜੁੰਮੇ ਦੀ ਨਮਾਜ਼ ਤੋਂ ਬਾਅਦ ਕਾਲੇ ਬਿੱਲੇ ਲਾ ਕੇ ਦੋ ਦਿਨ ਕਾਲੇ ਦਿਨ ਵਜੋਂ ਮਨਾ ਕੇ ਭਾਰਤ ਦੇ ਰਾਸ਼਼ਟਰਪਤੀ ਦੇ ਨਾਮ ਤਹਿਸੀਲਦਾਰ ਕੇ.ਕੇ ਮਿਤਲ ਰਾਹੀਂ ਮੰਗ ਪੱਤਰ ਦਿੱਤਾ।ਇਸ ਸਮੇਂ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਵੀ ਹਾਜ਼ਰ ਸਨ।
ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਹੀ ਆਪਣੇ ਹਿੰਦੂਤਵੀ ਫਾਸ਼ੀਵਾਦ ਏਜੰਡੇ ਰਾਹੀਂ ਦੇਸ਼ ਨੂੰ ਫਿਰਕੂ ਆਧਾਰ ‘ਤੇ ਵੰਡ ਰਹੀ ਹੈ।ਪਹਿਲਾਂ ਆਸਾਮ ‘ਚ ਲਾਗੂ ਕੀਤੇ ਗਏ ਐਨ.ਆਰ.ਸੀ ਤਹਿਤ 1971 ਤੋਂ ਪਹਿਲਾਂ ਆਸਾਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਸਾਬਤ ਕਰਨਾ ਪਵੇਗਾ ਕਿ ਉਹ ਭਾਰਤ ਦੇ ਨਾਗਰਿਕ ਹਨ, ਜੋ ਕਿ ਆਸਾਮ ‘ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ।ਹੁਣ ਭਾਰਤ ਦੇ ਘੱਟ ਗਿਣਤੀ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜ਼ਾਏ ਦੇਸ਼ ਅੰਦਰ ਫਿਰਕੂ ਤਨਾਅ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।ਇਸ ਲਈ ਅੱਜ ਸਮੇਂ ਦੀ ਲੋੜ ਹੈ ਕਿ ਲੋਕ ਦੇਸ਼ ਦੇ ਹਾਕਮਾਂ ਦੀਆਂ ਕੋਝੀਆਂ ਚਾਲਾਂ ਨੂੰ ਸਮਝ ਕੇ ਆਪਣੀ ਭਾਈਚਾਰਕ ਸਾਂਝ ਨੂੰ ਹੋਰ ਵੀ ਮਜ਼ਬੂਤ ਕਰਨ।
ਇਸ ਸਮੇਂ ਮੁਸਲਿਮ ਭਾਈਚਾਰੇ ਦੇ ਪ੍ਰਧਾਨ ਦਾਰਾ ਖਾਨ, ਹਰਬੰਸ ਖਾਨ, ਸਮਸ਼ਾਦ ਦੀਨ, ਗੁਰਜੰਟ ਖਾਨ ਅਤੇ ਅਹਿਮ ਖਾਨ ਤੋਂ ਇਲਾਵਾ ਹੋਰ ਲੋਕ ਵੀ ਹਾਜ਼ਰ ਸਨ ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …