ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਲਾਈਟ ਸੰਸਥਾ ਦੇ ਦਰਜਨਾਂ ਕਰਮਚਾਰੀਆਂ ਦੀਆਂ ਲੋਕ ਸਭਾ ਚੋਣਾਂ 2019 ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਮੀਡੀਆ ਕਮੇਟੀ ਤੋਂ ਇਲਾਵਾ ਵੱਖ ਵੱਖ ਚੋਣ ਅਬਜਰਬਰਾਂ ਨਾਲ ਡਿਊਟੀਆਂ ਲਗਾਈਆਂ ਗਈਆਂ ਸਨ।ਇਨ੍ਹਾਂ ਡਿਊਟੀਆਂ ਦੌਰਾਨ ਦਿਨ ਅਤੇ ਰਾਤ ਦੀ ਡਿਊਟੀ ਕਰਦਿਆਂ ਕਰਮਚਾਰੀਆਂ ਨੇ ਆਪਣੀਆਂ ਜੇਬਾਂ ਵਿਚੋਂ ਹਜ਼ਾਰਾਂ ਰੁਪਏ ਖਰਚ ਕਰ ਦਿਤੇ ਸਨ।ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਮੁਲਾਜ਼ਮ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ।ਜਦਕਿ ਭਾਰਤੀ ਚੋਣ ਕਮਿਸ਼ਨ ਵਲੋਂ ਹੋਰਨਾਂ ਵਿਭਾਗਾਂ ਦੇ ਕਰਮਚਾਰੀਆਂ ਨੂੰ ਇਹ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ।ਜਿਸ ਕਰ ਕੇ ਸੰਸਥਾ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸਲਾਈਟ ਸੰਸਥਾ ਦੀ ਮੁਲਾਜ਼ਮ ਜਥੇਬੰਦੀ (ਸੇਵਾ) ਦੇ ਪ੍ਰਧਾਨ ਜੁਝਾਰ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਦੀਸ਼ ਚੰਦਰ ਨੇ ਇਹ ਮਾਣ ਭੱਤਾ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇੱਕ ਮੰਗ ਪੱਤਰ ਜਲਦ ਹੀ ਦਿੱਤਾ ਜਾਵੇਗਾ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media