ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਉਤਰ ਪ੍ਰਦੇਸ਼ ਵਿੱਚ ਸਿੱਖ ਸੰਗਤ ਨੂੰ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਅਤੇ ਨਗਰ ਕੀਰਤਨ
ਵਿੱਚ ਗੁਰੂ ਜੱਸ ਗਾਇਨ ਕਰਦੇ, ਸ਼ਾਂਤਮਈ ਨਗਰ ਕੀਰਤਨ ‘ਚ ਸ਼ਾਮਲ ਸਿੱਖਾਂ ਨੂੰ ਪੀਲੀਭੀਤ ਦੀ ਪੁਲਿਸ ਵਲੋਂ ਜ਼ਬਰੀ ਗ੍ਰਿਫਤਾਰ ਕਰਕੇ ਕੇਸ ਦਰਜ਼ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬੀਬੀ ਪਰਮਜੀਤ ਕੌਰ ਭੰਗੂ ਮੈਂਬਰ ਅੰਤ੍ਰਿੰਗ ਕਮੇਟੀ ਨੇ ਕਿਹਾ ਕਿ ਉਤਰ ਪ੍ਰਦੇਸ਼ ‘ਚ ਪੀਲੀਭੀਤ ਦੇ ਪਿੰਡ ਖੇੜੀ ਨੌਬਰਾਮਾਦ ਵਿਖੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੇਂ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ।ਇਸ ਦੌਰਾਨ ਨਗਰ ਕੀਰਤਨ ਵਿਚ ਸ਼ਾਮਿਲ ਸਿਖਾਂ ਨੂੰ ਜਬਰੀ ਗ੍ਰਿਫਤਾਰ ਕਰਕੇ 55 ਸਿੱਖਾਂ ’ਤੇ ਕੇਸ ਵੀ ਦਰਜ ਕਰ ਦਿੱਤਾ ਗਿਆ।ਉੁਨਾਂ ਕਿਹਾ ਕਿ ਪੁਲੀਸ ਦੀ ਕਾਰਵਾਈ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਇਸ ਲਈ ਯੂ.ਪੀ ਸਰਕਾਰ ਨੂੰ ਦੋਸ਼ੀ ਪੁਲਿਸ ਕਰਮੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media