ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਫਾਈ ਮਜਦੂਰ ਯੂਨੀਅਨ (ਬਿੱਟਾ ਗਰੁੱਪ) ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਗੁਲਦਸਤਾ ਦੇ ਕੇ ਨਵੇਂ ਸਾਲ 2020 ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਮੁੰਹ ਮਿੱਠਾ ਕਰਵਾਇਆ ਗਿਆ।ਜਿਥੇ ਯੂਨੀਅਨ ਦੇ ਪ੍ਰਧਾਨ ਵਿਨੋਦ ਬਿੱਟਾ ਨੇ ਮੇਅਰ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦੁਆਇਆ, ਉਥੇ ਮੇਅਰ ਰਿੰਟੂ ਨੇ ਵੀ ਕਿਹਾ ਕਿ ਯੂਨੀਅਨ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹਰ ਹਾਲਤ ‘ਚ ਪੂਰਾ ਕਰਨ ਦੇ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਕੇਵਲ ਕੁਮਾਰ, ਰਿਸ਼ੀ ਕੁਮਾਰ, ਸੰਦੀਪ ਕੁਮਾਰ ਅਤੇ ਯੂਨੀਅਨ ਦੇ ਮੈਂਬਰ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …