ਜੰਡਿਆਲਾ ਗੁਰੂ, 6 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਪਿੰਡ ਧਾਰੜ ਵਿਖੇ ਤੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਦੀ ਅਰੰਭਤਾ ਸਮੇਂ ਪ੍ਰਬੰਧਕ ਕਮੇਟੀ ਤੇ ਮੁੱਖ ਸੇਵਾਦਾਰ ਗ੍ਰੰਥੀ ਭਾਈ ਬਲਦੇਵ ਸਿੰਘ ਧਾਰੜ ਨੇ ਪੰਜਾਂ ਪਿਆਰਿਆਂ ਤੇ ਆਈਆਂ ਸੰਗਤਾਂ ਨੂੰ ਸਤਿਕਾਰ ਵਜੋਂ ਸਿਰਪਾਓ ਭੇਟ ਕੀਤੇ।ਸੰਗਤਾਂ ਨੇ ਨਗਰ ਕੀਰਤਨ ‘ਚ ਸ਼ਾਮਲ ਹੋ ਕੇ ਇਲਾਹੀ ਬਾਣੀ ਦੇ ਸ਼ਬਦ ਗਾਇਨ ਕਰ ਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ।ਗਤਕਾ ਅਖਾੜਾ ਦੇ ਸਿੰਘਾਂ ਤੇ ਸਿੰਘਣੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ।ਹਰਪਾਲ ਸਿੰਘ ਫੌਜੀ ਤੇ ਜਰਮਨਜੀਤ ਸਿੰਘ ਨੇ ਸਮੂਹ ਪਰਿਵਾਰ ਸਮੇਤ ਪੰਜਾਂ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ।ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ ‘ਤੇ ਸੰਗਤ ਲਈ ਬੇਅੰਤ ਪਦਾਰਥਾਂ ਦੇ ਲੰਗਰ ਲਗਾਏ ਗਏ।
ਮੁੱਖ ਸੇਵਾਦਾਰ ਕਰਮਜੀਤ ਸਿੰਘ ਬਿੱਲਾ, ਹਰਜੀਤ ਸਿੰਘ ਜੀਤ, ਜਸਵਿੰਦਰ ਸਿੰਘ ਜੀਵਾ, ਹਰਜੀਤ ਸਿੰਘ, ਨਿਸ਼ਾਨ ਸਿੰਘ ਸ਼ਾਨਾ, ਸਤਨਾਮ ਸਿੰਘ ਵਿਰਕ, ਬਲਵਿੰਦਰ ਸਿੰਘ ਬਾਬਾ ਪ੍ਰਬੰਧਕ ਕਮੇਟੀ ਅਤੇ ਵਡੀ ਗਿਣਤੀ ‘ਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …