Thursday, April 23, 2026

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਕਲਪ ਪ੍ਰੋਜੈਕਟ ਤਹਿਤ ਇਕ ਦਿਨਾਂ ਵਰਕਸ਼ਾਪ

ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਕੀਤਾ ਪ੍ਰੇਰਿਤ

ਭੀਖੀ/ਮਾਨਸਾ, 6 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੇ ਸਹਿਯ਼ੋਗ ਨਾਲ ਇੱਕ ਦਿਨਾਂ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਸਵੈ-ਸੇਵੀ ਗਰੁੱਪ ਦੀਆਂ 100 ਦੇ ਕਰੀਬ ਔਰਤਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਬੈਂਕ ਕਰਜ਼ੇ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਹੁਨਰ ਵਿਕਾਸ ਸਿਖਲਾਈ ਪ੍ਰਾਪਤ ਕਰਨੀ ਚਾਹੀਦੀ ਹੈ।ਐਸ.ਬੀ.ਆਈ ਬੈਂਕ ਦੇ ਨੁਮਾਇੰਦੇ ਰਾਮਜੀਵਨ ਨੇ ਬੈਕਾਂ ਦੁਆਰਾ ਸਵੈ-ਸਹਾਇਤਾ ਸਮੂਹਾਂ ਨੂੰ ਸਵੈ-ਰੁਜ਼ਗਾਰ ਚਲਾਈ ਲਈ ਮੁਹੱਈਆ ਕਰਵਾਏ ਜਾ ਰਹੇ ਕਰਜ਼ੇ ਦੀਆਂ ਸੁਵਿਧਾਵਾਂ ਬਾਰੇ ਦੱਸਿਆ।ਵਰਕਸ਼ਾਪ ਦੌਰਾਨ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਨੂੰ ਡਾਇਰੈਕਟਰ ਪੇਂਡ ਸਵੈ-ਰੁਜ਼ਗਾਰ ਸਿਖਲਾਈ ਕੇਂਦਰ ਰੇਖੀ ਨੇ ਆਰਸੇਟੀ ਵਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਮਨੋਜ ਕੁਮਾਰ, ਐਸ.ਸੀ ਨਿਗਮ ਤੋਂ ਕਮਲਪ੍ਰੀਤ ਸਿੰਘ, ਬੀ.ਸੀ ਨਿਗਮ ਤੋਂ ਅਮਰਿੰਦਰ ਸਿੰਘ ਅਤੇ ਜ਼ਿਲ੍ਹਾ ਮੈਨੇਜਰ ਪੀ.ਐਸ.ਆਰ.ਐਲ.ਐਮ ਸ਼੍ਰੀਮਤੀ ਰਾਜਵਿੰਦਰ ਕੌਰ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply