ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਈ ਭੁਪਿੰਦਰ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਉਪਰਾਲੇ
ਅਤੇ ਸੰਗਤਾਂ ਦੇ ਸਹਿਯੋਗ ਨਾਲ ਕਿਸ਼ਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 553 ਪ੍ਰਕਾਸ਼ ਪੁਰਬ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਬੀਬੀ ਨਰਿੰਦਰਜੀਤ ਕੌਰ ਦੇ ਜੱਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਨਾਲ ਕੀਤੀ।ਜਦਕਿ ਭਾਈ ਗੁਰਦੀਪ ਸਿੰਘ ਦੇ ਜੱਥੇ ਨੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਦੀ ਹਾਜ਼ਰੀ ਭਰੀ ਗਈ।ਇਸ ਤੋਂ ਬਾਅਦ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਹਾਜ਼ਰੀ ਭਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਮਿਸਾਲ ਕਿਧਰੇ ਵੀ ਨਹੀ ਮਿਲਦੀ।ਪਾਤਸ਼ਾਹ ਨੇ ਪੰਥ ਲਈ ਆਪਣਾ ਸਾਰਾ ਪਰਿਵਾਰ ਹੀ ਵਾਰ ਦਿੱਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media