ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਚੀ.ਖਾ.ਦੀ.ਚੈ.ਸੋ.) ਗੋਲਡਨ ਐਵੀਨਿਊ ਵਿੱਚ ‘ਸਫ਼ਾਈ ਅਭਿਆਨ’ ਚਲਾਇਆ ਗਿਆ, ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਸਤਿੰਦਰ ਕੌਰ ਮਰਵਾਹਾ ਨੇ ਵਿਦਿਆਰਥੀਆਂ ਨੂੰ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ‘ਈਕੋ ਕਲੱਬ’ ਵੱਲੋਂ ਵੀ ਇਸ ਅਭਿਆਨ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ। ਇਸ ਮੌਕੇ ‘ਤੇ ਸਕੂਲ ਨੂੰ ਸਾਫ਼ ਰੱਖਣ ਵਿਚ ਬੱਚਿਆਂ ਅਤੇ ਅਧਿਆਪਕਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਸਫ਼ਾਈ ਅਭਿਆਨ ਨੂੰ ਇੰਞ ਹੀ ਬਨਾਏ ਰੱਖਣ ਦੀ ਸਹੁੰ ਚੁੱਕੀ। ਇਹ ਸਾਰਾ ਕੰਮ ਪ੍ਰਿੰਸੀਪਲ ਸ੍ਰੀ ਮਤੀ ਸਤਿੰਦਰ ਕੌਰ ਮਰਵਾਹਾ ਦੀ ਅਗਵਾਈ ਵਿਚ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …