ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਸੰਧੂ) – ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਕਾਂਡ ਨਾਲ ਜੁੜੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ
ਭਾਈ ਕੇਹਰ ਸਿੰਘ ਦਾ 31ਵਾਂ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਰਬੱਤ ਖਾਲਸਾ ਧਿਰਾਂ ਵੱਲੋਂ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਿੱਖ ਪੰਥ ਦੇ ਉਘੇ ਰਾਗੀ ਜੱਥਿਆਂ ਨੇ ਕੀਰਤਨ ਕੀਤਾ।ਅਰਦਾਸ ੳਪਰੰਤ ਸ਼੍ਰੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਸਥਿਤੀ ਉਸ ਵੇਲੇ ਤਨਾਅਪੂਰਨ ਹੋ ਗਈ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਪਾਓੁ ਦੇਣ ਲੱਗੇ ਤਾਂ ਸਰਬੱਤ ਖਾਲਸਾ 2015 ਦੇ ਆਯੋਜਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਬਾਦਲਕਿਆਂ ਦੇ ਜਥੇਦਾਰ ਨੂੰ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦਾ ਕੋਈ ਹੱਕ ਅਧਿਕਾਰ ਨਹੀਂ।
ਇਸ ਉਪਰੰਤ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ ਤੇ ਭਾਈ ਜਰਨੈਲ ਸਿੰਘ ਸਖੀਰਾ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਤੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓੁ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਬੀਰ ਸਿੰਘ ਸੰਧੂ, ਸੁਰਿੰਦਰ ਸਿੰਘ ਤਾਲਬਪੁਰ, ਮਨਜੀਤ ਸਿੰਘ ਭੋਮਾ, ਕੰਵਰਪਾਲ ਸਿੰਘ, ਹਰਪਾਲ ਸਿੰਘ ਚੀਮਾ, ਵਰਿਆਮ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਕਾਲਾ ਆਦਿ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media