Tuesday, April 8, 2025
Breaking News

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਨਜਾਇਜ਼ ਕਬਜ਼ੇ ਅਤੇ ਅਣ-ਅਧਿਕਾਰਤ ਹੋਰਡਿੰਗਜ਼ ਹਟਾਏ

ਸ਼ਹਿਰ ਦੀ ਸੁੰਦਰਤਾ ਲਈ ਸਹਿਯੋਗ ਦੇਣ ਕਪੂਰਥਲਾ ਵਾਸੀ – ਦੀਪਤੀ ਉੱਪਲ

ਕਪੂਰਥਲਾ, 6 ਜਨਵਰੀ (ਪੰਜਾਬ ਪੋਸਟ ਬਿੳਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੇ ਆਦੇਸ਼ਾਂ ’ਤੇ ਨਗਰ ਨਿਗਮ ਵੱਲੋਂ ਵਿਰਾਸਤੀ ਸ਼ਹਿਰ PPNJ0601202016ਕਪੂਰਥਲਾ ਦੀ ਸੁੰਦਰਤਾ ਬਹਾਲ ਰੱਖਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਆਰੰਭੀ ਗਈ ਹੈ। ਜਿਸ ਤਹਿਤ ਸ਼ਹਿਰ ਦੇ ਸਾਰੇ ਵਾਰਡਾਂ, ਚੌਕਾਂ ਅਤੇ ਬਾਜ਼ਾਰਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ੇ ਅਤੇ ਅਣ-ਅਧਿਕਾਰਤ ਹੋਰਡਿੰਗ ਤੇ ਬੈਨਰ ਆਦਿ ਹਟਾਉਣ ਦੀ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ 50 ਤੋਂ ਵੱਧ ਹੋਰਡਿੰਗਜ਼ ਉਤਾਰੇ ਗਏ ਹਨ।ਇਸੇ ਤਰ੍ਹਾਂ ਰੋਜ਼ਾਨਾ ਕੂੜਾ ਚੁਕਵਾਉਣ ਅਤੇ ਸੜਕ ਦੇ ਬਰਮਾਂ ਅਤੇ ਗਰੀਨ ਬੈਲਟ ਦੀ ਰੋਜ਼ਾਨਾ ਸਫ਼ਾਈ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਨੂੰ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਹਨ, ਤਾਂ ਜੋ ਰੋਜ਼ਾਨਾ ਪੈਦਾ ਹੋ ਰਹੀਆਂ ਟ੍ਰੈਫਿਕ ਅਤੇ ਹੋਰਨਾਂ ਸਮੱਸਿਆਵਾਂ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਜਾਂ ਜਨਤਕ ਜਾਇਦਾਦਾਂ ’ਤੇ ਅਣ-ਅਧਿਕਾਰਤ ਹੋਰਡਿੰਗਜ਼, ਪੋਸਟਰ ਜਾਂ ਬੈਨਰ ਲਗਾਉਣੇ ਜਾਂ ਕੰਧਾਂ ’ਤੇ ਲਿਖਣਾ ਕਾਨੂੰਨੀ ਅਪਰਾਧ ਹੈ।ਉਨ੍ਹਾਂ ਹਦਾਇਤ ਕੀਤੀ ਕਿ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ‘ਪੰਜਾਬ ਪ੍ਰੀਵੈਨਸ਼ਨ ਆਫ ਡਿਫੇਸਮੈਂਟ ਆਫ ਪ੍ਰਾਪਰਟੀ ਐਕਟ’ ਅਧੀਨ ਨੋਟਿਸ ਜਾਰੀ ਕੀਤੇ ਜਾਣ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਪੂਰਥਲਾ ਨੂੰ ਸਾਫ਼-ਸੁਥਰਾ ਰੱਖਣ ’ਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …

Leave a Reply