Wednesday, September 30, 2026

ਮਹਿੰਗਾਈ ਨੂੰ ਲੈ ਕੇ ਭੜਕੀ ਯੂਥ ਕਾਂਗਰਸ-ਰੋਸ ਪ੍ਰਦਰਸ਼ਨ ਕਰਕੇ ਫੂਕਿਆ ਮੋਦੀ ਦਾ ਪੁਤਲਾ

ਲੌਂਗੋਵਾਲ, 6 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਤੇਜ਼ੀ ਨਾਲ ਵਧ ਰਹੀ ਮਹਿੰਗਾਈ ਦੇ ਚੱਲਦਿਆਂ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਵਲੋਂ PPNJ0601202017ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਸਥਾਨਕ ਦਿੱਲੀ ਲੁਧਿਆਣਾ ਹਾਈਵੇ ਮਾਰਗ ਸਥਿਤ ਡਿਪਟੀ ਕਮਿਸ਼ਨਰ ਸੰਗਰੂਰ ਦੀ ਰਿਹਾਇਸ਼ ਨੇੜੇ ਜੋਰਦਾਰ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।ਯੂਥ ਕਾਂਗਰਸੀਆਂ ਵਲੋਂ ਰੋਡ `ਤੇ ਰੋਸ ਮਾਰਚ ਕਰਦਿਆਂ ਨਰਿੰਦਰ ਮੋਦੀ ਅਤੇੇ ਕੇਂਦਰ ਸਰਕਾਰ ਮੁਰਦਾਬਾਦ ਆਦਿ ਨਾਅਰੇ ਲਗਾਏ।ਸਾਜਨ ਕਾਂਗੜਾ ਨੇ ਕਿਹਾ ਕਿ ਜਿਸ ਦਿਨ ਤੋਂ ਨਰਿੰਦਰ ਮੋਦੀ ਨੇ ਦੇਸ਼ ਦੀ ਸੱਤਾ ਸੰਭਾਲੀ ਹੈ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ ਦਿਨ ਪ੍ਰਤੀ ਦਿਨ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।ਉਨਾਂ ਕਿਹਾ ਕਿ ਭਾਜਪਾ ਖਾਸ ਕਰਕੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇਸ਼ ਨੂੰ ਬਰਬਾਦ ਕਰਨ ‘ਤੇ ਤੁਲੇ ਹੋਏ ਹਨ।
ਇਸ ਮੌਕੇ ਲਖਮੀਰ ਸਿੰਘ ਸੇਖੋਂ, ਬਲਵੀਰ ਸਿੰਘ, ਜਗਸੀਰ ਸਿੰਘ ਕਾਂਗੜਾ, ਰਾਣਾ ਬਾਲੂ, ਜੋਨੀ ਗਰਗ ਧੂਰੀ, ਜੱਸਾ ਪ੍ਰਧਾਨ, ਵਿਜੈ ਕੁਮਾਰ, ਲੱਕੀ ਗੁਲਟੀ, ਰਾਹੁਲ ਰੰਧਾਵਾ, ਹੈਪੀ ਹੀਰਾ, ਅਜੇ ਕੁਮਾਰ, ਮਨਜੀਤ ਸਿੰਘ, ਰਾਜਨ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply