Tuesday, November 24, 2026

ਪਿੰਡ ਜਲੂਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਲੌਂਗੋਵਾਲ, 6 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਜਲੂਰ ਵਿਖੇ ਲੋਕਲ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ PPNJ0601202018ਨਾਲ ਬੀਤੇ ਦਿਨ ਸਰਬੰਸਦਾਨੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਸਜਾਏ ਗਏ।ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਪ੍ਰੇਮ ਸਿੰਘ ਵਲੋਂ ਅਰਦਾਸ ਕਰਕੇ ਕੀਤੀ ਗਈ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਰਵਾਨਾ ਹੋਏ ਨਗਰ ਕੀਰਤਨ ਦਾ ਪਿੰਡ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਏ ਗਏ।ਪਿੰਡ ਦੇ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਬੱਚੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਰਾਹੀਂ ਅਤੇ ਪੈਦਲ ਚੱਲ ਕੇ ਨਗਰ ਕੀਰਤਨ ‘ਚ ਸ਼ਾਮਲ ਹੋਏ।ਭਾਈ ਗੁਰਦਾਸ ਸਿੰਘ ਗੋਸਲਾਂ ਵਾਲੇ ਅਤੇ ਕਰਮਜੀਤ ਸਿੰਘ ਤੂਰਬੰਜਾਰੇ ਵਾਲਿਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗਤਕਾ ਟੀਮ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਭੀਮ ਸਿੰਘ ਖਾਲਸਾ, ਲਖਵਿੰਦਰ ਸਿੰਘ, ਸੈਂਸੀ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਲਾਲੀ ਸਿੰਘ, ਅਵਤਾਰ ਸਿੰਘ ਖਾਲਸਾ ਅਤੇ ਸੁਖਪਾਲ ਸਿੰਘ ਆਦਿ ਹਾਜ਼ਰ ਸਨ ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply