Monday, December 23, 2024

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੀਟਿੰਗ

ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿੳਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਤਿਮਾਹੀ ਅਤੇ ਅੰਡਰ ਟਰਾਇਲ ਰਿਵਿਉ ਕਮੇਟੀ ਦੀ PPNJ0801202001ਮੀਟਿੰਗ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਸੱਕਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਪ੍ਰਧਾਨਗੀ ਹੇਠ ਰੱਖੀ ਗਈ।ਜਿਸ ਵਿਚ ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸ਼ੈਸਨ ਜੱਜ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ), ਅਭਿਜੀਤ ਕਪਲਿਸ਼ (ਏ.ਡੀ.ਸੀ), ਰਜੇਸ਼ ਕੁਮਾਰ (ਡੀ.ਐਸ.ਪੀ), ਵਿਕਰਮ ਪੁਰੀ (ਡੀ.ਏ), ਨਵਦੀਪ ਸੈਣੀ (ਪ੍ਰਧਾਨ ਡਿਸਟ੍ਰਿਕ ਬਾਰ ਪਠਾਨਕੋਟ) ਅਤੇ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਆਦਿ ਸਾਮਿਲ ਹੋਏ। ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੀਟਿੰਗ ਵਿਚ ਹਾਜ਼ਰ ਆਏ ਮੈਂਬਰਾਂ ਦਾ ਜੀ ਆਇਆ ਕਿਹਾ ਗਿਆ ਅਤੇ ਏਜੰਡਾ ਦੇ ਮੁਤਾਬਿਕ ਮੀਟਿੰਗ ਦੀ ਕਾਰਵਾਈ ਸੁਰੂ ਕੀਤੀ ਗਈ ਅਤੇ 08.02.2020 ਨੂੰ ਲਗਾਈ ਜਾਣ ਵਾਲੀ ਨੈਸਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਵੱਧ ਤੋਂ ਵੱਧ ਕੇਸ ਰੱਖੇ ਜਾਣ ਅਤੇ ਇਨਾਂ ਦਾ ਨਿਪਟਾਰਾ ਕੀਤਾ ਜਾਵੇ।ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੀਟਿੰਗ ਵਿੱਚ ਹਾਜਰ ਆਏ ਮੇਬਰਾਂ ਸਾਹਮਣੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਪ੍ਰੋਗਰੈਸ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ 01.10.2019 ਤੋਂ 31.12.2019 ਤੱਕ ਕੁੱਲ 99 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਧਾਨ ਕੀਤੀ ਗਈ ਹੈ।ਇਸ ਤੋਂ ਬਾਅਦ ਮੀਟਿੰਗ ਸਰਬਸੰਮਤੀ ਨਾਲ ਸਮਾਪਤ ਹੋਈ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply