Wednesday, February 25, 2026

ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ 8 ਜਨਵਰੀ ਦੀ ਹੜਤਾਲ ‘ਚ ਹੋਵੇਗੀ ਸ਼ਾਮਿਲ – ਦਵਿੰਦਰ ਪਿਸ਼ੌਰ

ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਈ.ਟੀ.ਆਈ ਇੰਪਲਾਈਜ ਐਸੋਸੀਏਸ਼ਨ ਡਵੀਜ਼ਨ ਲਹਿਰਾਗਾਗਾ ਦੀ ਮੀਟਿੰਗ ਦਿਹਾਤੀ ਸਬ PPNJ0801202004ਡਵੀਜਨ ਲਹਿਰਾ ਵਿਖੇ ਪ੍ਰਧਾਨ ਕਰਮਜੀਤ ਸਿੰਘ ਨੰਗਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂੁਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਵਲੋਂ ਵਿਸੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।ਮੀਟਿੰਗ ਨੂੰ ਸਬੋਧਨ ਕਰਦਿਆਂ ਸੂਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਨੇ ਪਾਵਰਕਾਮ ਦੀ ਮੈਨੇਜਮੈਟ ਨਾਲ ਹੋਈਆਂ ਮੀਟਿੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ 8 ਜਨਵਰੀ ਨੂੰ ਹੋ ਰਹੀ ਹੜਤਾਲ ਵਿੱਚ ਐਸੋਸ਼ੀਏਸ਼ਨ ਦੇ ਸ਼ਾਮਿਲ ਹੋਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਜਨਵਰੀ 2020 ਦੀ ਦੇਸ਼ ਵਿਆਪੀ ਹੜਤਾਲ ਉਸ ਸਮੇਂ ਹੋ ਰਹੀ ਹੈ, ਜਦੋਂ ਮੋਦੀ ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਦੇਸ਼ ਅੰਦਰ ਫਿਰਕੂ ਮਾਹੌਲ ਪੈਦਾ ਕਰਕੇ ਦੇਸ਼ ਦੀ ਆਮ ਜਨਤਾ ਦਾ ਧਿਆਨ ਲਾਂਭੇ ਕਰਨ ਲਈ ਦੇਸ਼ ਦੇ ਸੰਵਿਧਾਨ ਨਾਲ ਛੇੜ-ਛਾੜ ਕਰ ਕੇ ਮਨੂੰ ਸਿਮਰਤੀ ਦਾ ਰੂੜੀਵਾਦੀ ਸੰਵਿਧਾਨ ਭਾਰਤ `ਤੇ ਥੋਪਣ ਦੇ ਮਨਸੂਬਿਆਂ ਨਾਲ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸੌਂਪਣਾ ਚਾਹੁੰਦੀ ਹੈ। ਜਸਵਿੰਦਰ ਸਿੰਘ ਜੱਸਾ ਸਰਕਲ ਪ੍ਰਧਾਨ ਸੰਗਰੂਰ ਨੇ ਮੀਟਿੰਗ ਨੂੰ ਸਬੋਧਨ ਕਰਦੇ ਕਿਹਾ ਕਿ ਮੈਨੇਜਮੈਟ ਆਈ.ਟੀ.ਆਈ ਹੋਲਡਰ ਨਾਲ ਆਏ ਦਿਨ ਧੱਕਾ ਕਰ ਰਹੀ ਹੈ।1 ਦਸੰਬਰ 2011 ਤੋਂ ਲਟਕੇ ਆ ਰਹੇ ਪੇਅ-ਬੈਂਡ ਦੇ ਮਸਲੇ ਨੂੰ ਇੰਨੇ ਲੰਬੇ ਸਮੇਂ ਤੋਂ ਮਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਲਟਕਾ ਰੱਖਿਆ ਹੈ ਉਸ ਨੂੰ ਜਲਦੀ ਹੱਲ ਕੀਤਾ ਜਾਵੇ, ਨਵੇਂ ਭਰਤੀ ਹੋ ਰਹੇ ਮੁਲਾਜਮਾਂ ਨੂੰ ਬਿਜਲੀ ਦੀ ਯੂਨਿਟ ਛੋਟ ਪੁਰਾਣੇ ਮੁਲਾਜ਼ਮਾਂ ਦੀ ਤਰਜ਼ ‘ਤੇ ਜਾਰੀ ਕੀਤੀ ਜਾਵੇ, ਨਵੇਂ ਭਰਤੀ ਹੋਏ ਸਹਾਇਕ ਲਾਇਨਮੈਨਾਂ ਨੂੰ ਸਕਿਲਡ ਵਰਕਰ ਮੰਨਿਆ ਜਾਵੇ।ਉਹਨਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਐਸੋਸੀਸ਼ੀਏਸ਼ਨ ਨੂੰ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇੇਗਾ।ਮੀਟਿੰਗ ਵਿੱਚ ਆਏ ਆਗੂਆਂ ਦਾ ਧੰਨਵਾਦ ਦਿਹਾਤੀ ਸਬ-ਡਵੀਜਨ ਲਹਿਰਾਗਾਗਾ ਦੇ ਪ੍ਰਧਾਨ ਕਰਮਜੀਤ ਸਿੰਘ ਨੰਗਲਾ ਨੇ ਕੀਤਾ।
ਮੀਟਿੰਗ ਵਿੱਚ ਮੀਤ ਪ੍ਰਧਾਨ ਜਰਨੈਲ ਸਿੰਘ ਖੋਖਰ, ਬੇਅੰਤ ਸਿੰਘ, ਬਲਜੀਤ ਘਾਸੀਵਾਲ, ਪਵਨਜੀਤ ਖੋਖਰ, ਗੁਰਦੀਪ ਘਾਸੀਵਾਲ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਪਰਦੀਪ ਸ਼ਰਮਾ, ਹਰਵਿੰਦਰ ਕੌਰ ਖਜਾਨਚੀ, ਸੁਖਵੰਤ ਸਿੰਘ, ਬਲਵਿੰਦਰ ਸਿੰਘ ਮਨਪ੍ਰੀਤ ਸਿੰਘ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply