Thursday, February 26, 2026

ਵੋਟਰ ਸੂਚੀ ਦੇ ਸੁਧਾਈ ਦੇ ਪ੍ਰੋਗਰਾਮ ਦੇ ਪ੍ਰਚਾਰ ਲਈ ਚਲਾਇਆ ਸਵੀਪ ਰੱਥ ਰਵਾਨਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪੋ੍ਰੋਗਰਾਮ ਅਨੁਸਾਰ 1 ਜਨਵਰੀ 2020 ਦੀ ਯੋਗਤਾ ਮਿਤੀ ਦੇ PPNJ0801202009ਅਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2020 ਦੀ ਮੁੱਢਲੀ ਪ੍ਰਕਾਸ਼ਨਾ 16 ਦਸੰਬਰ 2019 ਨੂੰ ਕੀਤੀ ਜਾ ਚੁੱਕੀ ਹੈ।ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ / ਇਤਰਾਜ਼ 15 ਜਨਵਰੀ 2020 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਸ ਪ੍ਰੋਗਰਾਮ ਤੋਂ ਆਮ ਜਨਤਾ ਨੂੰ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆ ਤਹਿਤ ਸਿਵਦੁਲਾਰ ਸਿੰਘ ਢਿੱਲੋਂ, ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਛਮੀ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਜੀਤ ਸਿੰਘ ਤਹਿਸੀਲਦਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਤੋਂ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਵੀਪ ਰੱਥ ਹਲਕਾ ਪੱਛਮੀ ਵਿਚ 15 ਜਨਵਰੀ 2020 ਤੱਕ ਚੱਲੇਗਾ।ਇਸ ਸਬੰਧੀ ਸਕੂਲੀ ਬੱਚਿਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਸਵੀਪ ਰੈਲੀ ਵੀ ਕੱਢੀ ਗਈ।
ਤਹਿਸੀਲਦਾਰ ਨੇ ਦੱਸਿਆ ਕਿ ਫਾਰਮ 6 ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ ਲਈ, ਫਾਰਮ 6 ਏ ਪ੍ਰਵਾਸੀ ਭਾਰਤੀ ਲਈ ਬਤੌਰ ਵੋਟਰ ਨਾਮ ਰਜਿਸਟਰ ਕਰਵਾਉਣ ਲਈ, ਫਾਰਮ 7 ਵੋਟਰ ਸੂਚੀ ਵਿੱਚ ਦਰਜ਼ ਇੰਦਰਾਜਾਂ ‘ਤੇ ਇਤਰਾਜ਼ ਸਬੰਧੀ ਬਿਨੈਪੱਤਰ, ਫਾਰਮ 8 ਵੋਟਰ ਸੂਚੀ ਵਿੱਚ ਦਰਜ਼ ਵੇਰਵਿਆਂ ਦੀ ਦਰੁੱਸਤੀ ਲਈ ਅਤੇ ਫਾਰਮ 8 ੳ ਇੱਕ ਹੀ ਚੋਣ ਹਲਕੇ ਵਿੱਚ ਇੱਕ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਵਿੱਚ ਇੰਦਰਾਜ਼ ਦੀ ਤਬਦੀਲੀ ਲਈ ਬਿਨੈ ਪੱਤਰ ਫਾਰਮ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਬੂਥ ਲੈਵਲ ਅਫਸਰਾਂ ਪਾਸੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ।
ਉਹਨਾਂ ਵਲੋਂ ਆਮ ਜਨਤਾ ਨੂੰ ਬੇਨਤੀ ਕੀਤੀ ਗਈ ਕਿ ਆਫਲਾਈਨ ਫਾਰਮ ਜਮ੍ਹਾਂ ਕਰਵਾਉਣ ਦੀ ਬਜ਼ਾਏ ਆਨਲਾਈਨ ਵਿਧੀ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਚੋਣ ਕਾਨੂੰਗੋ ਇੰਦਰਜੀਤ ਸਿੰਘ, ਤੇਜਿੰਦਰ ਸਿੰਘ ਸੁਪਰਵਾਈਜ਼ਰ, ਬੀ.ਐਲ.ਓ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply