ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਰਾਸ਼ਟਰੀ ਪੱਧਰ `ਤੇ ਰੋਲਰ ਸਕੇਟਿੰਗ ਵਿੱਚ ਦੋ ਵੱਖ-ਵੱਖ ਪੱਧਰਾਂ ‘ਤੇ ਅਯੋਜਿਤ ਪ੍ਰਤੀਯੋਗਤਾ ਵਿੱਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪ੍ਰੈਸ ਕਾਨਫਰੰਸ ਅਯੋਜਿਤ ਕੀਤੀ ਗਈ।ਸਕੂਲ ਦੇ ਵਿਦਿਆਰਥੀ ਰਾਹੁਲ ਰਾਏ ਜਮਾਤ ਗਿਆਰਵੀਂ (ਮੈਡੀਕਲ) ਅਤੇ ਮਹਿਕ ਗੁਪਤਾ ਜਮਾਤ ਗਿਆਰਵੀਂ (ਨਾਨ ਮੈਡੀਕਲ) ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਦਾ ਮਾਣ ਵਧਾਇਆ।
ਰਾਹੁਲ ਰਾਇ ਨੇ ਵਿਸ਼ਾਖਾਪਟਨਮ ਵਿਖੇ 57ਵੀਂ ਓਪਨ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ।ਉਸ ਨੇ ਨੇ ਟੂਰਨਾਮੈਂਟ ਵਿੱਚ ਪੰਜਾਬ ਦੀ ਨੁੰਮਾਇੰਦਗੀ ਕਰਦੇ ਹੋਏ ਅੰਡਰ-17 ਗਰੁੱਪ ਦੇ ਅਧੀਨ ਦੋ ਸੋਨੇ ਦੇ ਤਮਗੇ ਤੇ ਇੱਕ ਤਾਂਬੇ ਦਾ ਤਮਗਾ ਜਿੱਤਿਆ।ਅੰਡਰ-17 ਗਰੁੱਪ ਦੇ ਅਧੀਨ 25 ਰਾਜਾਂ ਦੇ 3709 ਪ੍ਰਤੀਭਾਗੀਆਂ ਨੇ ਭਾਗ ਲਿਆ।
ਮਹਿਕ ਗੁਪਤਾ ਨੇ 65ਵੀਂ ਐਸ.ਜੀ.ਐਫ.ਆਈ ਸਕੂਲ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਭਾਗ ਲਿਆ।ਇਥੇ ਉਸ ਨੇ ਡੀ.ਏ.ਵੀ ਸੀ.ਐਮ.ਸੀ ਯੂਨਿਟ ਦੀ ਪ੍ਰਤੀਨਿਧਤਾ ਕੀਤੀ ਅਤੇ ਅੰਡਰ-19 ਗਰੁੱਪ ਦੇ ਅਧੀਨ ਦੋ ਕਾਂਸੇ ਦੇ ਤਮਗੇ ਹਾਸਲ ਕੀਤੇ।ਅੰਡਰ-19 ਗਰੁੱਪ ਦੇ ਅਧੀਨ 22 ਰਾਜਾਂ ਦੇ 910 ਪ੍ਰਤੀਭਾਗੀਆਂ ਨੇ ਭਾਗ ਲਿਆ ਜੋ ਕਿ ਬੈਲਗਾਮ (ਕਰਨਾਟਕਾ) ਵਿਖੇ ਹੋਈ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਯਤਨਾਂ ਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਖੇਡ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਹੀ ਭਵਿੱਖ ਵਿੱਚ ਅੱਗੇ ਵਧੱਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਉਨ੍ਹਾਂ ਨੇ ਸਕੂਲ ਦੇ ਪਿ੍ਰੰਸੀਪਲ ਤੇ ਅਧਿਆਪਕਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਦੋਨਾਂ ਵਿਦਿਆਰਥੀਆਂ ਨੂੰ ਵਧਾਈ ਅਤੇ ਸੁ਼ੱਭਕਾਮਨਾਵਾਂ ਦਿੱਤੀਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …