Thursday, December 12, 2024

ਸੰਸਦ ਮੈਂਬਰਾਂ ਦੇ ਉੱਚ ਪੱਧਰੀ ਵਫਦ ਦਾ ਕੈਨੇਡਾ ਦੇ ਭਾਰਤੀਆਂ ਵਲੋਂ ਸ਼ਾਨਦਾਰ ਸਵਾਗਤ

ਲੋਕ ਸਭਾ ਸਪੀਕਰ ਤੇ ਔਜਲਾ ਸਮੇਤ ਹੋਰ ਸੰਸਦ ਮੈਂਬਰ ਤੇ ਅਧਿਕਾਰੀ ਵਫਦ ਵਿੱਚ ਸ਼ਾਮਿਲ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਸਪੀਕਰ ਓਮ ਬਿਰਲਾ ਦੀ ਅਗਵਾਈ `ਚ ਸੰਸਦ ਮੈਂਬਰਾਂ ਤੇ ਅਧਿਕਾਰੀਆਂ ਦੇ ਉੱਚ ਪੱਧਰੀ PPNJ0801202013ਵਫਦ ਦਾ ਕੈਨੇਡਾ ਦੀ ਧਰਤੀ ਤੇ ਪੁੱਜਣ ‘ਤੇ ਉਥੋਂ ਦੇ ਭਾਰਤੀ ਭਾਈਚਾਰੇ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਵਫਦ ਵਿੱਚ ਸ਼ਾਮਿਲ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਤੇ ਰਾਜ ਸਭਾ ਦੇ ਉੱਪ ਚੇਅਰਮੈਨ ਹਰਿਵੰਸ਼ ਨਰਾਇਨ ਸਿੰਘ, ਲੋਕ ਸਭਾ ਦੇ ਸਕੱਤਰ ਜਨਰਲ ਸਨੇਹ ਲਤਾ ਸ਼੍ਰੀਵਾਸਤਵਾ ਦੀ ਅਗਵਾਈ ਹੇਠਲੇ ਵਫਦ ਵਲੋਂ ਕੈਨੇਡੀਅਨ ਪਾਰਲੀਮੈਂਟ ਦੇ ਮੈਂਬਰਾਂ ਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ ਤੇ ਦੋਹਾਂ ਦੇਸ਼ਾਂ ਦਰਮਿਆਨ ਆਪਸੀ ਸੰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ।ਔਜਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੈਨੇਡਾ ਦੀ ਧਰਤੀ ‘ਤੇ ਵੱਡੀ ਗਿਣਤੀ ਵਿੱਚ ਵੱਸੇ ਪੰਜਾਬੀਆਂ ਨੂੰ ਦੇਖਦਿਆਂ ਅੰਮ੍ਰਿਤਸਰ ਤੋਂ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਲਈ ਕੈਨੇਡਾ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ ਜਿਸ ਲਈ ਦੋਹਾਂ ਦੇਸ਼ਾਂ ਦੇ ਵਫਦ ਵਲੋਂ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।ਔਜਲਾ ਨੇ ਭਾਰਤੀ ਵਫਦ ਦੀ ਅਗਵਾਈ ਕਰ ਰਹੇ ਸਪੀਕਰ ਓਮ ਬਿਰਲਾ ਤੇ ਹੋਰਨਾਂ ਮੈਂਬਰਾਂ ਤੋਂ ਪ੍ਰਵਾਸੀ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਖੁੱਲੇ ਦਿਲ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਤੇ ਆਸ ਕੀਤੀ ਕਿ ਵਫਦ ਵਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਕੈਨੇਡਾ ਸਰਕਾਰ ਵਲੋਂ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।ਅੋਜਲਾ ਨੇ ਦੱਸਿਆ ਕਿ ਵਫਦ ਵਲੋਂ ਨਿਆਗਰਾ ਫਾਲ ਸਥਾਨ ਤੇ ਵਿਦੇਸ਼ੀ ਧਰਤੀ ਤੇ ਵੱਸੇ ਭਾਰਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਨੌਜੁਆਨ ਆਗੂ ਬਾਬਰ ਸਿੰਘ ਔਜਲਾ ਸਮੇਤ ਵੱਡੀ ਗਿਣਤੀ ਵਿੱਚ ਹਾਜਰ ਪ੍ਰਵਾਸੀ ਪੰਜਾਬੀਆਂ ਵਲੋਂ ਵਫਦ ਦਾ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply