ਪਟਿਆਲਾ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਦੇ ਅਪਰ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦਾ ਵਿਭਾਗੀ ਹਦਾਇਤਾਂ
ਅਨੁਸਾਰ ਦੋ ਰੋਜ਼ਾ ਰਿਫਰੈਸ਼ਰ ਕੋਰਸ ਸਸਸਸ ਮਲਟੀਪਰਪਜ਼ (ਲੜਕੇ) ਪਾਸੀ ਰੋਡ ਅਤੇ ਸਸਸਸ ਮਲਟੀਪਰਪਜ਼ (ਕੰਨਿਆ) ਮਾਡਲ ਟਾਊਨ ਪਟਿਆਲਾ ਵਿਖੇ 7 ਤੋਂ 8 ਜਨਵਰੀ ਤੱਕ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ ’ਚ ਲਗਾਇਆ ਗਿਆ।ਜਿਸ ਵਿਚ ਸਕੂਲ ਮੁਖੀਆਂ ਵਲੋਂ ਪਾਵਰ ਪੁਆਇੰਟ ਪ੍ਰੈਜੈਨਟੇਸ਼ਨ ਰਾਹੀਂ ਆਪਣੇ-ਆਪਣੇ ਸਕੂਲ ਦੇ ਵਿੱਦਿਅਕ ਪੱਖ ਅਤੇ ਸਕੂਲ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਵੱਲੋਂ ਮਾਰਚ 2020 ਵਿਚ ਹੋਣ ਜਾ ਰਹੀਆਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਸੌ ਫੀਸਦੀ ਨਤੀਜੇ ਦੀ ਪ੍ਰਾਪਤੀ ਲਈ ਬਣਾਏ ਐਕਸ਼ਨ ਪਲਾਨ ਬਾਰੇ ਵੀ ਸਾਰਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ।
ਇਸ ਮੌਕੇ ਕੁਲਭੂਸ਼ਨ ਸਿੰਘ ਬਾਜਵਾ ਨੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਹਰ ਸਕੂਲ ਮੁਖੀ ਵਲੋਂ ਬਹੁਤ ਵਧੀਆ ਪ੍ਰੈਜੈਨਟੇਸ਼ਨ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਜਿਵੇਂ ਪਟਿਆਲਾ ਪਿਛਲੀ ਵਾਰ ਵੀ ਨਤੀਜਿਆਂ ਵਿੱਚ ਮੋਹਰੀ ਕਤਾਰ ਵਿਚ ਰਿਹਾ ਸੀ ਉਸੇ ਤਰ੍ਹਾਂ ਇਸ ਵਾਰ ਵੀ ਪਟਿਆਲਾ ਮੋਹਰਲੀ ਕਤਾਰ ਵਿਚ ਆਵੇਗਾ।ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ 100 ਫੀਸਦੀ ਨਤੀਜੇ ਦੀ ਪ੍ਰਾਪਤੀ ਲਈ ਦਿਨ ਰਾਤ ਮਿਹਨਤ ਕਰਨ ਦੀ ਸਲਾਹ ਦਿੱਤੀ
ਇਸ ਮੌਕੇ ਡਿਪਟੀ ਡੀ.ਈ.ਓ ਮਨਜੀਤ ਸਿੰਘ, ਸੁਖਵਿੰਦਰ ਕੁਮਾਰ ਖੋਸਲਾ ਵੀ ਹਾਜ਼ਰ ਸਨ ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media