Thursday, December 12, 2024

ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਮਾਨਵਤਾ ਦੇ ਅਧਿਆਤਮਿਕ PPNJ0901202001ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਅੰਮ੍ਰਿਤਸਰ ਦੀ ਜੰਮਪਲ ਸੋਨੀਆ ਸਿੱਧੂ ਕੈਨੇਡਾ ਵਿਚ ਲਗਾਤਾਰ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੱਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਕੈਨੇਡਾ ਵਰਗੇ ਵਿਕਸਤ ਦੇਸ਼ ‘ਚ ਪਾਰਲੀਮੈਂਟ ਮੈਂਬਰ ਵਜੋਂ ਸੇਵਾ ਮਿਲਣੀ ਗੁਰੂਆਂ ਦੀ ਬਖਸ਼ਿਸ਼ ਹੀ ਹੈ।
ਉਨ੍ਹਾਂ ਨੁੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸਨਮਾਨ ਚਿੰਨ੍ਹ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਡਾ. ਰੂਪ ਸਿੰਘ ਨੇ ਆਸ ਪ੍ਰਗਟਾਈ ਕਿ ਕੈਨੇਡਾ ਦੀ ਸੰਸਦ ਮੈਂਬਰ ਸੋਨੀਆ ਸਿੱਧੂ ਪੰਜਾਬ ਤੋਂ ਕੈਨੇਡਾ ਗਏ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਯਤਨਸ਼ੀਲ ਰਹਿਣਗੇ।
ਇਸ ਮੌਕੇ ਸੋਨੀਆ ਸਿੱਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਰਿੰਦਰ ਸਿੰਘ ਤੇ ਜਤਿੰਦਰਪਾਲ ਸਿੰਘ ਵੀ ਮੌਜੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply