ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰਮਿੰਦਰਬੀਰ ਸਿੰਘ ਦੀ ਧਰਮ ਪਤਨੀ ਬੀਬੀ ਗੁਰਮੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਬੀਬੀ ਗੁਰਮੀਤ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਹਨ।ਉਨ੍ਹਾਂ ਦਾ ਅੰਤਮ ਸੰਸਕਾਰ ਅੱਜ ਚਾਟੀਵਿੰਡ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਬੀਬੀ ਗੁਰਮੀਤ ਕੌਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ ਤੇ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਸਾਬਕਾ ਸਕੱਤਰ ਸਤਬੀਰ ਸਿੰਘ ਧਾਮੀ, ਜੋਗਿੰਦਰ ਸਿੰਘ ਅਦਲੀਵਾਲ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਕੁਲਵੰਤ ਸਿੰਘ ਰੰਧਾਵਾ, ਹਰਿੰਦਰਪਾਲ ਸਿੰਘ, ਬਲਬੀਰ ਸਿੰਘ ਸਾਬਕਾ ਮੈਨੇਜਰ, ਓਂਕਾਰ ਸਿੰਘ ਮੱਤੇਨੰਗਲ, ਰਾਜ ਸਿੰਘ ਆਦਿ ਨੇ ਰਮਿੰਦਰਬੀਰ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …