Saturday, March 28, 2026

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਹਰਿਮੰਦਰ ਸਾਹਿਬ ਹੋਏ ਨਤਮਸਤਕ

ਫੈਡਰੇਸ਼ਨ ਪ੍ਰਧਾਨ ਢੋਟ ਤੇ ਸਾਥੀਆਂ ਵਲੋਂ ਸੁਆਗਤ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਹਰਿਆਣਾ ਮੰਤਰੀ ਮੰਡਲ ਦੇ ਇਕਲੌਤੇ ਸਿੱਖ ਚਿਹਰੇ PPNJ0901202006ਸੰਦੀਪ ਸਿੰਘ ਖੇਡ ਮੰਤਰੀ ਹਰਿਆਣਾ ਸਰਕਾਰ ਪਰਿਵਾਰ ਸਮੇਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਪੁੱਜੇ।ਸੂਚਨਾ ਕੇਂਦਰ ਵਿਖੇ ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਵਲੋਂ ਉਨਾਂ ਨੂੰ ਸਿਰੋਪਉ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਸੰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੰਤਰੀ ਬਣਨ ਉਪਰੰਤ ਨਿਮਾਣੇ ਸਿੱਖ ਵਜੋਂ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ ਹਨ।ਉਨ੍ਹਾਂ ਦੀ ਪਹਿਲ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਸੂਚਨਾ ਅਧਿਕਾਰੀ ਅਮ੍ਰਿਤਪਾਲ ਸਿੰਘ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਰੰਧਾਵਾ, ਸਿਮਰਨਜੀਤ ਸਿੰਘ ਭੁੱਲਰ, ਜਗਪ੍ਰੀਤ ਸਿੰਘ ਮਣੀ, ਗੁਰਪ੍ਰੀਤ ਸਿੰਘ ਹੁੰਦਲ, ਗੁਰਲਾਲ ਸਿੰਘ ਬੁੱਟਰ ਆਦਿ ਹਾਜਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply