ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਜ਼ਿਲ੍ਹਾ ਭਾਸ਼ਾ ਅਫਸਰ ਡਾ. ਭੂਪਿੰਦਰ ਸਿੰਘ ਮੱਟੂ ਨੇ ਦੱਸਿਆ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ
ਪੱਧਰ ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਮਜੀਠਾ ਰੋਡ ਫੋਰ.ਐਸ ਸਕੂਲ ਬਿਲਡਿੰਗ ਵਿਖੇ 3 ਜਨਵਰੀ ਤੋਂ ਸ਼ੁਰੂ ਹੋ ਚੁੱਕਾ ਹੈ ਜੋ 15 ਜਨਵਰੀ 2020 ਤੱਕ ਜਾਰੀ ਰਹੇਗਾ।
ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ ਅਤੇ ਭਾਸ਼ਾ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ।ਇਸ ਕੋਰਸ ਲਈ ਸ਼ਾਮ 5.15 ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ।ਇਸ ਕੋਰਸ ਵਿੱਚ ਆਮ ਕਾਰੋਬਾਰੀ ਵਿਅਕਤੀ, ਘਰੇਲੂ ਕੰਮ ਕਰਨ ਵਾਲਾ, ਸਰਕਾਰੀ, ਗੈਰ ਸਰਕਾਰੀ ਵਿਅਕਤੀ ਦਾਖਲਾ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਨਦੇਹੀ ਨਾਲ ਯਤਨ ਕਰ ਰਹੀ ਹੈ।ਉਥੇ ਉਰਦੂ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕਈ ਸਾਲਾਂ ਤੋਂ ਇਹ ਕੋਰਸ ਚਲਾ ਰਹੀ ਹੈ।ਉਰਦੂ ਸਿੱਖਣ ਲਈ ਜਿਥੇ ਘਰੇਲੂ ਕਾਰੋਬਾਰੀ ਵਿਅਕਤੀ ਆਉਂਦੇ ਹਨ।ਉਥੇ ਡਾਕਟਰ, ਵਕੀਲ, ਵਸੀਕਾ ਨਵੀਸ, ਪਟਵਾਰੀ ਮਾਲ ਵਿਭਾਗ ਦੇ ਅਧਿਕਾਰੀ ਸਾਹਿਤਕਾਰ ਵੀ ਇਸ ਕੋਰਸ ਨੂੰ ਸਿੱਖਦੇ ਹਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media