ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ
ਵਿਖੇ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਗਰੁਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਅਤੇ ਉਸ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ ਕਰਨਾ ਸੀ।ਸਮਾਰਟ ਬੋਰਡ ਤੇ ਵੱਖ-ਵੱਖ ਸਲਾਈਡਾਂ ਤੇ ਤਸਵੀਰਾਂ ਰਾਹੀਂ ਵਿਦਿਆਰਥੀਆਂ ਨੂੰ ਵਿਖਾਈਆ ਗਿਆ ਕਿ ਵੇਖਣ ਵਿੱਚ ਸੁੰਦਰ ਅਤੇ ਮਜ਼ਬੂਤ ਪਲਾਸਟਿਕ ਦੀ ਬਣੀ ਚਾਈਨੀਜ਼ ਡੋਰ ਅਕਾਸ਼ ਵਿੱਚ ਉੱਡਦੇ ਪੰਛੀਆਂ ਨੂੰ ਹੀ ਜ਼ਖਮੀ ਨਹੀਂ ਕਰਦੀ ਸਗੋਂ ਬੱਚਿਆਂ ਦੇ ਕੋਮਲ ਹੱਥਾਂ ਨੂੰ ਵੀ ਜਖਮੀ ਕਰਦੀ ਹੈ।ਇਸ ਨਾਲ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ ਕਿ ਕਈ ਲੋਕਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣਾ ਪਿਆ ਹੈ।ਇਸ ਰਾਹੀਂ ਹੋਰ ਵੀ ਕਈ ਨੁਕਸਾਨ ਹੁੰਦੇ ਹਨ ।
ਸਕੂਲ ਦੇ ਪਿ੍ਰੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਚਾਈਨੀਜ਼ ਡੋਰ ਖਰੀਦਣਾ ਅਤੇ ਇਸ ਦੀ ਵਰਤੋਂ ਕਰਨਾ ਇੱਕ ਕਾਨੂੰਨੀ ਅਪਰਾਧ ਹੈ।ਇਸ ਲਈ ਸਾਨੂੰ ਦੇਸ਼ ਦੇ ਚੰਗੇ ਨਾਗਰਿਕ ਹੋਣ ਦੇ ਨਾਤੇ ਇਸ ਦੀ ਵਰਤੋਂ ਕਦੀ ਨਹੀਂ ਕਰਨੀ ਚਾਹੀਦੀ।ਉਨ੍ਹਾਂ ਵਿਦਿਆਰਥੀਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਵਾਇਆ ਅਤੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ।ਇਸ ਸੰਬੰਧੀ ਇੱਕ ਰੈਲੀ ਵੀ ਕੱਢੀ ਜਾਵੇਗੀ।ਇਸ ਸੈਮੀਨਾਰ ਵਿੱਚ ਵੱਡੀ ਗਿਣਤੀ ‘ਚ ਅਧਿਆਪਕ ਅਤੇ ਵਿਦਿਆਰਥੀ ਹਾਜਰ ਹੋਏ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media