ਭੀਖੀ, 10 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਸਿੱਖ ਸੰਗਤ ਦੇ ਕਾਰਜ਼ਕਾਰੀ ਚੇਅਰਮੈਨ ਦਵਿੰਦਰ ਸਿੰਘ ਗੁਜ਼ਰਾਲ ਨੇ ਕਿਹਾ ਕਿ ਪਾਕਿਸਤਾਨ
ਵਿੱਚ ਘੱਟਗਿਣਤੀਆਂ ਹਿੰਦੂ ਅਤੇ ਸਿੱਖਾਂ, ਘੱਟ ਗਿਣਤੀ ਸੰਸਥਾਵਾਂ, ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਦੀ ਸੁਰੱਖਿਆ ਅਤੇ ਉਥੋਂ ਦੇ ਸਿੱਖਾਂ ਦੇ ਮਾਨ ਸਨਮਾਨ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਪਥਰਾਓ ਦੀ ਘਟਨਾ ਅਤੇ ਇੱਕ ਸਿੱਖ ਨੋਜਵਾਨ ਦੇ ਕਤਲ ਖਿਲਾਫ਼ ਰਾਸ਼ਟਰੀ ਸਿੱਖ ਸੰਗਤ ਵਲੋਂ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸਿੱਖਾਂ ਦੀ ਸੁਰੱਖਿਆ ‘ਤੇ ਕੋਈ ਸਮਝੋਤਾ ਨਹੀ ਕੀਤਾ ਜਾ ਸਕਦਾ।ਪਾਕਿ ਸਰਕਾਰ ਘੱਟਗਿਣਤੀਆਂ, ਖਾਸ ਕਰਕੇ ਹਿੰਦੂਆਂ ਦੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਨੂੰ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕੇ ਅਤੇ ਉਹਨਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਨਾਵੇ।ਇਸ ਮੋਕੇ ਹਰਭਜਨ ਸਿੰਘ ਦਿਓਲ, ਇੰਦਰਜੀਤ ਸਿੰਘ ਨਿਹੰਗ ਜਥੇਦਾਰ, ਬਲਦੇਵ ਸਿੰਘ ਆਦਿ ਮੋਜੂਦ ਸਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media