Thursday, November 19, 2026

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 16-17 ਜਨਵਰੀ ਨੂੰ

ਐਸ.ਸੀ/ ਐਸ.ਟੀ ਕੋਟਾ ਜਾਰੀ ਰੱਖਣ ਲਈ 126ਵੀਂ ਸੰਵਿਧਾਨਕ ਸੋਧ ਦੀ ਪੁਸ਼ਟੀ ਲਈ ਸੱਦਿਆ ਇਜਲਾਸ

ਚੰਡੀਗੜ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਅੱਜ ਸੰਵਿਧਾਨਕ (126ਵੀਂ ਸੋਧ) ਬਿੱਲ-2019 ਤਹਿਤ ਐਸ.ਸੀ/ਐਸ.ਟੀ ਕੋਟਾ, Punjab Vidhan Sabhaਐਂਗਲੋ ਇੰਡੀਅਨ ਤੋਂ ਬਿਨਾਂ ਰਾਜ ਵਿੱਚ ਅਗਲੇ 10 ਸਾਲਾਂ ਲਈ ਜਾਰੀ ਰੱਖਣ ਅਤੇ ਹੋਰ ਅਹਿਮ ਵਿਧਾਨਕ ਕੰਮ-ਕਾਜ ਲਈ 16 ਤੇ 17 ਜਨਵਰੀ, 2020 ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਲਿਆ ਹੈ।
ਇਹ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਵਿੱਚ ਲਿਆ ਗਿਆ।ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ ਸਦਨ ਦਾ 10ਵਾਂ ਸੈਸ਼ਨ ਸੱਦਣ ਲਈ ਸਿਫਾਰਸ਼ ਕਰਨ ਦਾ ਫੈਸਲਾ ਕੀਤਾ।
ਮੰਤਰੀ ਮੰਡਲ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ, ਜਿਸ ਨਾਲ 16 ਜਨਵਰੀ ਨੂੰ ਸਵੇਰੇ 10 ਵਜੇ ਵਿਸ਼ੇਸ਼ ਸੈਸ਼ਨ ਸ਼ੁਰੂ ਹੋਵੇਗਾ।17 ਜਨਵਰੀ ਨੂੰ ਸ਼ਰਧਾਂਜਲੀਆਂ ਦੇਣ ਉਪਰੰਤ ਸੰਵਿਧਾਨ ਬਿਲ (126ਵੀਂ ਸੋਧ) 2019 ਵਿੱਚ ਸੋਧ ਦੀ ਤਸਦੀਕ ਲਈ ਮਤਾ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਉਸੇ ਦਿਨ ਪ੍ਰਸਤਾਵਿਤ ਵਿਧਾਨਕ ਕੰਮ-ਕਾਜ਼ ਤੋਂ ਬਾਅਦ ਸਦਨ ਉਠਾ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਇਹ ਫੈਸਲਾ ਵੀ ਕੀਤਾ ਗਿਆ ਕਿ ਵੱਖ-ਵੱਖ ਬਿੱਲ ਜਿਹੜੇ ਵਿਸ਼ੇਸ਼ ਸੈਸ਼ਨ ਦੌਰਾਨ ਰੱਖੇ ਜਾਣੇ ਹਨ, ਨੂੰ ਪ੍ਰਵਾਨਗੀ ਦੇਣ ਲਈ ਮੰਤਰੀ ਮੰਡਲ ਦੀ ਅਗਲੀ ਮੀਟਿੰਗ 14 ਜਨਵਰੀ ਨੂੰ ਹੋਵੇਗੀ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …

Leave a Reply