ਪਾਉਂਟਾ ਸਾਹਿਬ/ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਤੋਂ ਪਹਿਲਾਂ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਨ.ਆਰ.ਆਈ ਨਿਵਾਸ ਦਾ ਉਦਘਾਟਨ ਕੀਤਾ।ਇਸ ਚਾਰ ਮੰਜ਼ਿਲਾ ਯਾਤਰੀ ਨਿਵਾਸ ਦੀ ਕਾਰ ਸੇਵਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਸੁੱਖਾ ਸਿੰਘ ਨੇ ਕਰਵਾਈ ਹੈ।ਲੌਂਗੋਵਾਲ ਨੇ ਦੱਸਿਆ ਕਿ ਇਹ ਅਤਿ-ਅਧੁਨਿਕ ਨਿਵਾਸ ਵਿਚ 70 ਦੇ ਕਰੀਬ ਕਮਰੇ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਮੀਟਿੰਗ ਹਾਲ ਅਤੇ ਕਾਰ ਪਾਰਕਿੰਗ ਵੀ ਤਿਆਰ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਲਦ ਹੀ ਨਵਾਂ ਦੀਵਾਨ ਹਾਲ ਵੀ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ।ਇਸੇ ਦੌਰਾਨ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਵਿਖੇ 320 ਕੇ.ਵੀ. ਦੇ ਜਨਰੇਟਰ ਅਤੇ 400 ਕੇ.ਵੀ. ਟਰਾਂਸਫਾਰਮਰ ਦੀ ਰਸਮੀ ਸ਼ੁਰੂ ਵੀ ਕੀਤੀ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਕਥਾ ਦੇ ਭੋਗ ਪਾਏ ਗਏ।ਭਾਈ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਅਸੰਧ, ਵਿਧਾਇਕ ਚੌਧਰੀ ਸੁਖਰਾਮ, ਦਰਸ਼ਨ ਸਿੰਘ ਪੀ.ਏ, ਬਾਬਾ ਅਮਰੀਕ ਸਿੰਘ ਪਟਿਆਲਾ, ਓਂਕਾਰ ਸਿੰਘ, ਅਵਤਾਰ ਸਿੰਘ ਤਾਰੀ, ਦਰਸ਼ਨ ਸਿੰਘ ਪ੍ਰਧਾਨ ਸੁਖਮਨੀ ਸੁਸਾਇਟੀ, ਤਰਵਿੰਦਰ ਸਿੰਘ, ਜਸਵੰਤ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …