Thursday, September 19, 2024

ਪਾਉਂਟਾ ਸਾਹਿਬ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮ ਪ੍ਰਚਾਰ ਕੇਂਦਰ ਵਜੋਂ ਉਭਾਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ

ਗੁ. ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੌਰਾਨ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ
ਪਾਉਂਟਾ ਸਾਹਿਬ/ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਇਤਿਹਾਸਕ PPNJ1001202009ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਆਨਲਾਈਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਸੰਗਤਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜਾਣ ਤੋਂ ਪਹਿਲਾਂ ਹੀ ਆਪਣੀ ਰਿਹਾਇਸ਼ ਰਾਖਵੀਂ ਕਰਵਾ ਸਕਣਗੀਆਂ।ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਕਿਲ੍ਹਾ ਲੋਹਗੜ੍ਹ ਸਾਹਿਬ ਹਰਿਆਣਾ ਦੀ ਚਾਰ ਦਿਵਾਰੀ ਕਰਨ ਅਤੇ ਰਸਤਾ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਖੇਤਰ ਵਿਚ ਪੈਂਦੀ ਕਿਲ੍ਹਾ ਲੋਹਗੜ੍ਹ ਸਾਹਿਬ ਦੀ ਕੁੱਝ ਜ਼ਮੀਨ ਸ੍ਰੀ ਪਾਉਂਟਾ ਸਾਹਿਬ ਦੀ ਹੋਣ ਕਰਕੇ ਪ੍ਰਬੰਧਕ ਕਮੇਟੀ ਨੇ ਇਹ ਫੈਸਲਾ ਲਿਆ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਯਤਨਾਂ ਨਾਲ ਹਿਮਾਚਲ ਪ੍ਰਦੇਸ਼ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਸਿੱਖੀ ਦੇ ਪ੍ਰਚਾਰ ਕੇਂਦਰ ਵਜੋਂ ਉਭਾਰਦਿਆਂ ਹਿਮਾਚਲ ਪ੍ਰਦੇਸ਼ ਅੰਦਰ ਸ਼੍ਰੋਮਣੀ ਕਮੇਟੀ ਵਲੋਂ ਜ਼ੋਰਦਾਰ ਧਰਮ ਪ੍ਰਚਾਰ ਮੁਹਿੰਮ ਆਰੰਭੀ ਜਾਵੇਗੀ।ਇਸ ਤਹਿਤ ਸੰਗਤਾਂ ਅੰਦਰ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਿੱਖ ਪੰਥ ਦਾ ਇਕ ਮਹੱਤਵਪੂਰਨ ਇਤਿਹਾਸਕ ਅਤੇ ਧਾਰਮਿਕ ਅਸਥਾਨ ਹੈ, ਜਿੱਥੋਂ ਗੁਰਮਤਿ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਸੰਗਤਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਅੰਦਰ ਚੱਲ ਰਹੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨ ਲਈ ਯੋਜਨਾਬੱਧ ਢੰਗ ਨਾਲ ਪ੍ਰਚਾਰ ਲਹਿਰ ਅੱਗੇ ਵਧਾਈ ਜਾਵੇਗੀ।ਲੌਂਗੋਵਾਲ ਅਨੁਸਾਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਧਰਮ ਪ੍ਰਚਾਰ ਦਾ ਹੈੱਡ ਕੁਆਟਰ ਸਥਾਪਤ ਕਰਕੇ ਇੱਥੇ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਚਾਰਕ, ਢਾਡੀ ਅਤੇ ਕਵੀਸ਼ਰੀ ਜਥੇ ਭੇਜੇ ਜਾਣਗੇ, ਜੋ ਅੱਗੇ ਪਿੰਡ ਪੱਧਰ ਤੱਕ ਧਰਮ ਪ੍ਰਚਾਰ ਲਈ ਕਾਰਜਸ਼ੀਲ ਹੋਣਗੇ।ਇਹ ਪ੍ਰਚਾਰ ਕੇਂਦਰ ਧਰਮ ਪ੍ਰਚਾਰ ਲਹਿਰ ਦੇ ਦੁਆਬਾ ਜੋਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੋੜਿਆ ਜਾਵੇਗਾ।ਲੌਂਗੋਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਅਨੁਸਾਰ ਪ੍ਰਚਾਰ ਸਾਧਨਾਂ ਨੂੰ ਵਰਤੋਂ ਵਿਚ ਲਿਆਂਦਾ ਜਾਵੇਗਾ।ਕੋਸ਼ਿਸ਼ ਰਹੇਗੀ ਕਿ ਗੁਰਮਤਿ ਸਮਾਗਮਾਂ ਤੋਂ ਇਲਾਵਾ ਸੰਵਾਦ ਵਿਧੀ ਨੂੰ ਵੀ ਨੌਜਵਾਨਾਂ ਤੱਕ ਪਹੁੰਚ ਕਰਨ ਲਈ ਅਪਨਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਨੌਜਵਾਨ ਪੀੜ੍ਹੀ ਕੋਲੋਂ ਉਨ੍ਹਾਂ ਦੇ ਸਵਾਲ ਲਏ ਜਾਣ ਅਤੇ ਫਿਰ ਗੁਰਬਾਣੀ, ਗੁਰ-ਇਤਿਹਾਸ ਅਤੇ ਰਹਿਤ ਮਰਯਾਦਾ ਦੀ ਰੌਸ਼ਨੀ ਵਿਚ ਉਨ੍ਹਾਂ ਨੂੰ ਜਵਾਬ ਦਿੱਤੇ ਜਾਣ।ਸਿੱਖ ਮਰਯਾਦਾ ਅਤੇ ਪਰੰਪਰਾਵਾਂ ਦਾ ਸਿੱਖ ਬੱਚਿਆਂ ਅਤੇ ਨੌਜਵਾਨਾਂ ਅੰਦਰ ਸੰਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਸੁਹਿਰਦ ਯਤਨ ਕਰੇਗੀ ਤਾਂ ਜੋ ਉਹ ਆਪਣੀ ਵਿਰਾਸਤ ਨੂੰ ਅੱਗੇ ਲਿਜਾ ਸਕਣ।ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ ਅਤੇ ਸੰਗਤੀ ਸਹੂਲਤਾਂ ਸਬੰਧੀ ਮਾਮਲੇ ਵੀ ਵਿਚਾਰੇ ਗਏ।ਇਕੱਤਰਤਾ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸ੍ਰੀ ਪਾਉਂਟਾ ਸਾਹਿਬ ਕਮੇਟੀ ਦੇ ਮੀਤ ਪ੍ਰਧਾਨ ਹਰਭਜਨ ਸਿੰਘ, ਹਰਪ੍ਰੀਤ ਸਿੰਘ, ਕਰਮਵੀਰ ਸਿੰਘ, ਬਾਬਾ ਨਾਗਰ ਸਿੰਘ, ਜਗੀਰ ਸਿੰਘ ਮੈਨੇਜਰ, ਦਰਸ਼ਨ ਸਿੰਘ ਪੀ.ਏ ਤੇ ਗੁਰਮੀਤ ਸਿੰਘ ਆਦਿ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply