
ਫਾਜਿਲਕਾ, 6 ਮਾਰਚ (ਵਿਨੀਤ ਅਰੋੜਾ)- ਜਿਲਾ ਟਰਾਂਸਪੋਰਟ ਅਧਿਕਾਰੀ ਗੁਰਚਰਨ ਸਿੰਘ ਸਹੋਤਾ ਦੇ ਤਬਾਦਲਾ ਹੋਣ ਦੇ ਬਾਅਦ ਉਨਾਂ ਦੇ ਸਥਾਨ ਉੱਤੇ ਆਏ ਨਵੇਂ ਜਿਲਾ ਟਰਾਂਸਪੋਰਟ ਅਧਿਕਾਰੀ ਗੁਰਚਰਨ ਸਿੰਘ ਸੰਧੂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ।ਸ਼੍ਰੀ ਸੰਧੂ ਨੇ ਆਪਣਾ ਅਹੁਦਾ ਸੰਭਾਲਣ ਦੇ ਬਾਅਦ ਕਿਹਾ ਕਿ ਜਿਲੇ ਵਿੱਚ ਟਰੈਫਿਕ ਨਿਯਮਾਂ ਦੀ ਪੂਰੀ ਸਖਤੀ ਕੀਤੀ ਜਾਵੇਗੀ । ਉਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਵਾਹਨ ਸਬੰਧੀ ਬਣੇ ਨਿਯਮ ਦੀਆਂ ਧੱਜੀਆਂ ਨਹੀਂ ਉਡਾਉਣ ਦਿੱਤੀਆਂ ਜਾਣਗੀਆਂ। ਉਨਾਂਨੇ ਕਿਹਾ ਕਿ ਜਦੋਂ ਤੋਂ ਫਾਜਿਲਕਾ ਜਿਲਾ ਬਣਿਆ ਸੀ ਉਦੋਂ ਤੋਂ ਪੰਜਾਬ ਸਰਕਾਰ ਦੁਆਰਾ ਉਨਾਂ ਦੀ ਨਿਯੁਕਤੀ ਕੀਤੀ ਗਈ ਸੀ । ਕੁੱਝ ਸਮਾਂ ਉਪਰੰਤ ਫਿਰ ਤੋਂ ਫਾਜਿਲਕਾ ਜਿਲੇ ਵਿੱਚ ਨਿਯੁਕਤੀ ਕੀਤੀ ਗਈ ਹੈ।ਉਨਾਂ ਦੱਸਿਆ ਕਿ ਜਿਲਾ ਟਰਾਂਸਪੋਰਟ ਦਫ਼ਤਰ ਵਿੱਚ ਲੋਕ ਆਪਣਾ ਕੰਮ ਕਰਵਾਉਣ ਸਬੰਧੀ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media