Wednesday, July 16, 2025
Breaking News

ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਸਮਾਗਮ

ਹਰ ਤਿਉਹਾਰ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਓੁ -ਸੰਧੂ

ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਸੰਧੂ) – ਲੋਹੜੀ ਦਾ ਤਿਉਹਾਰ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ PPNJ1001202010ਗਿਆ।ਜਿਸ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਐਮ.ਡੀ ਗੁਰਚਰਨ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਪਵਿੱਤਰ ਭੁੱਗਾ ਬਾਲਣ ਦੀ ਰਸਮ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਲੋਹੜੀ ਨਾਲ ਸੰਬੰਧਤ ਗੀਤ ਗਾਏ ਗਏ ਤੇ ਲੋਹੜੀ ਮੰਗ ਕੇ ਅਲੋਪ ਹੋ ਚੁੱਕੀ ਲੋਹੜੀ ਮੰਗਣ ਦੀ ਰਸਮ ਨੂੰ ਮੁੜ ਸੁਰਜੀਤ ਕਰਨ ਦਾ ਉਪਰਾਲਾ ਕੀਤਾ।ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭੁੱਗੇ ਦੇ ਵਿੱਚ ਮੁੂੰਗਫਲੀ, ਰਿਓੂੜੀਆਂ, ਗਚਕ ਆਦਿ ਪਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਮੁੱਖ ਮਹਿਮਾਨ ਗੁਰਚਰਨ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਆਪਣਾ ਹਰ ਤਿਉਹਾਰ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਮਨਾਉਣ ਦੇ ਨਾਲ-ਨਾਲ ਵਿਰਾਸਤੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਢੁੱਕਵੇਂ ਉਪਰਾਲੇ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਲੋਹੜੀ ਇੱਕ ਅਜਿਹਾ ਤਿਉਹਾਰ ਹੈ ਜੋ ਆਧੁਨਿਕਤਾ ਤੇ ਪੱਛਮੀ ਰਵਾਇਤਾਂ, ਜਲਪਾਨ ਤੇ ਪਹਿਰਾਵੇ ‘ਤੇ ਕਰਾਰਾ ਵਾਰ ਕਰਦਾ ਹੈ। ਪੁਰਾਤਨ ਵਿਰਾਸਤੀ ਤਰੀਕਿਆਂ ਨਾਲ ਹਰ ਤਿਉਹਾਰ ਨੂੰ ਮਨਾਏ ਜਾਣ ਦੀ ਪਿਰਤ ਪਾਉਣ ਦੀ ਲੋੜ ਹੈ।
ਇਸ ਮੌਕੇ ਪ੍ਰਿੰ. ਕੁਲਜੀਤ ਕੌਰ, ਵਾਈਸ ਪ੍ਰਿੰ. ਵਰਿੰਦਰ ਕੌਰ, ਕਿਰਨਜੀਤ ਕੌਰ, ਰਣਜੀਤ ਕੌਰ, ਮਨਜੀਤ ਕੌਰ, ਹਰਮਨਪ੍ਰੀਤ ਕੌਰ, ਮਨਜਿੰਦਰ ਕੌਰ, ਜਪਿੰਦਰ ਕੌਰ, ਮਨਪ੍ਰੀਤ ਕੌਰ, ਸੁਮਨਜੀਤ ਕੌਰ, ਨਵਨੀਤ ਕੌਰ, ਰਮਨਦੀਪ ਕੌਰ, ਸੁਖਜਿੰਦਰ ਕੌਰ, ਕਿਰਨਦੀਪ ਕੌਰ, ਕੁਲਦੀਪ ਕੌਰ, ਕਰਮਬੀਰ ਕੌਰ, ਰਮਨ ਕੌਰ, ਜਸਬੀਰ ਕੌਰ ਆਦਿ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply