ਧੂਰੀ, 10 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਨੇਡੀਅਨ ਜਿੰਮ ਧੂਰੀ ਵੱਲੋਂ ਪਾਬਾ ਐਂਡ ਸਾਬਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ 19 ਜਨਵਰੀ
ਦਿਨ ਐਤਵਾਰ ਨੂੰ ਬਿਰਧ ਆਸ਼ਰਮ ਵਿਖੇ ਕਰਵਾਏ ਜਾ ਰਹੇ ਹਨ।ਕਨੇਡੀਅਨ ਜਿੰਮ ਧੂਰੀ ਦੇ ਪ੍ਰਧਾਨ ਪਰਮਜੀਤ ਸਿੰਘ ਭਿੰਦੀ ਅਤੇ ਮੀਤ ਪ੍ਰਧਾਨ ਪੁੰਨੂ ਬਲਜੋਤ ਨੇ ਦੱਸਿਆ ਕਿ ਮਿਸਟਰ ਪੰਜਾਬ ਅਤੇ ਮਿਸਟਰ ਸੰਗਰੂਰ ਦੀ ਚੋਣ ਲਈ ਬਾਡੀ-ਬਿਲਡਿੰਗ ਚੈਂਪੀਅਨਸ਼ਿਪ ਤਹਿਤ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਓਵਰਆਲ ਮਿਸਟਰ ਪੰਜਾਬ ਦਾ ਖਿਤਾਬ ਹਾਸਲ ਕਰਨ ਵਾਲੇ ਨੂੰ ਮੋਟਰਸਾਈਕਲ ਦੇ ਕੇ ਨਿਵਾਜ਼ਿਆ ਜਾਵੇਗਾ।ਉਹਨਾਂ ਦੱਸਿਆ ਕਿ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ।ਉਨਾਂ ਨੇ ਨੌਜਵਾਨ ਪੀੜੀ ਨੂੰ ਤੰਦਰੁਸਤ ਬਣਾਏ ਰੱਖਣ ਦੇ ਨਾਲ-ਨਾਲ ਖੇਡਾਂ ਨਾਲ ਜੁੜਣ ਲਈ ਵੀ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media