ਮਜੀਠਾ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇ ਅਕਾਲੀ ਆਗੂਆਂ ਦੀਆਂ ਲਾਈਵ ਪੈ੍ਸ ਕਾਨਫ਼ਰੰਸਾਂ ਦੌਰਾਨ ਹੀ ਗੈਗਸਟਰਾਂ ਦੀਆਂ ਧਮਕੀਆਂ ਆਉਣ ਲੱਗ ਜਾਣ ਤਾਂ ਇਹ ਸਰਕਾਰ ਨਾਮ ਦੀ ਕੋਈ ਸ਼ੈਅ ਨਾ ਹੋਣ ਦਾ ਪ੍ਰਗਟਾਵਾ ਹੈ। ਬਾਬਾ ਗੁਰਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਆਏ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਅਤੇ ਮੰਤਰੀ ਗੈਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ।ਉਨਾਂ ਬਾਬਾ ਗੁਰਦੀਪ ਸਿੰਘ ਕਤਲ ਦੇ ਮਾਮਲੇ ‘ਚ ਪੁਲੀਸ ਨੂੰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ 10 ਦਿਨ ਦਾ ਸਮਾਂ ਦੇਂਦਿਆਂ ਕਿਹਾ ਕਿ, ਦੋਸ਼ੀ ਜਲਦ ਫੜੇ ਜਾਣ ਨਹੀਂ ਤਾਂ ਐਸ.ਐਸ ਪੀ ਮਜੀਠਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਚ ਅਦਾਲਤਾਂ ਤੱਕ ਪਹੁੰਚ ਕੀਤੀ ਜਾਵੇਗੀ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …