ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਗਿਆਨੀ ਜਸਵੰਤ ਸਿੰਘ ਨੇ ਮਸੀਹ ਭਾਈਚਾਰੇ ਵੱਲੋਂ ਕੀਤੇ ਗਏ ਰੋਸ ਮੁਜਾਹਰੇ ਪ੍ਰਤੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਹਰੇਕ ਭਾਈਚਾਰਾ ਉਨਾਂ ਲਈ ਸਤਿਕਾਰਤ ਹੈ।ਉਹ ਮਸੀਹ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ।
ਉਨਾਂ ਕਿਹਾ ਕਿ ਉਹ ਸਿੱਖ ਧਰਮ ਦਾ ਪ੍ਰਚਾਰ ਕਰਦੇ ਹਨ ਤੇ ਕਦੇ ਵੀ ਕਿਸੇ ਧਰਮ ਪ੍ਰਤੀ ਮਾੜੀ ਸ਼ਬਦਾਵਲੀ ਨਹੀਂ ਵਰਤੀ।ਕਿਤੇ ਇਤਿਹਾਸਕ ਹਵਾਲਿਆਂ ਦੋਰਾਨ ਜੇਕਰ ਕੋਈ ਅਜਿਹਾ ਸ਼ਬਦ ਬੋਲਿਆ ਗਿਆ ਹੋਵੇ, ਜਿਸ ਨਾਲ ਮਸੀਹ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚੀ ਹੋਵੇ ਤਾਂ ਉਹ ਅੱਗੋਂ ਤੋਂ ਇਸ ਦਾ ਖਾਸ ਖਿਆਲ ਰੱਖਣਗੇ।ਇਸ ਮਾਮਲੇ ਸਬੰਧੀ ਉਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਭੇਜਿਆ ਹੈ।ਜਦੋਂ ਵੀ ਜਥੇਦਾਰ ਉਨ੍ਹਾਂ ਨੂੰ ਬੁਲਾਉਣਗੇ ਉਹ ਜ਼ਰੂਰ ਸਥਿਤੀ ਸਪੱਸ਼ਟ ਕਰਨਗੇ।
ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਮਸੀਹ ਭਾਈਚਾਰੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦਿੱਤਾ ਗਿਆ ਹੈ।ਜਿਸ ਵਿਚ ਉਨ੍ਹਾਂ ਨੇ ਗਿਆਨੀ ਜਸਵੰਤ ਸਿੰਘ ਵੱਲੋਂ ਪ੍ਰਭੂ ਯਿਸੂ ਮਸੀਹ ਦੇ ਜਨਮ ਨੂੰ ਲੈ ਕਿ ਬੋਲੇ ਗਏ ਸ਼ਬਦਾਂ ਪ੍ਰਤੀ ਇਤਰਾਜ਼ ਪ੍ਰਗਟ ਕੀਤਾ ਹੈ।ਇਸ ਲਈ ਗਿਆਨੀ ਜਸਵੰਤ ਸਿੰਘ ਪਾਸੋਂ ਇਸ ਸਬੰਧੀ ਜਾਣਕਾਰੀ ਮੰਗੀ ਗਈ, ਜਿਸ ‘ਤੇ ਗਿਆਨੀ ਜਸਵੰਤ ਸਿੰਘ ਨੇ ਕਿਹਾ ਹੈ ਕਿ ਸਾਰੇ ਧਰਮਾਂ ਦੇ ਪੈਗੰਬਰ ਸਨਮਾਨਯੋਗ ਹਨ, ਉਨਾਂ ਦੀ ਮਨਸਾ ਕਿਸੇ ਭਾਈਚਾਰੇ ਨੂੰ ਠੇਸ ਪਹੁੰਚਾਣਾ ਨਹੀਂ ਸੀ।ਜੇਕਰ ਉਨਾਂ ਵੱਲੋਂ ਬੋਲੇ ਗਏ ਸ਼ਬਦਾਂ ਨਾਲ ਕਿਸੇ ਦੇ ਮਨ ਨੂੰ ਠੇਸ ਪੁੱਜੀ ਹੈ ਤਾਂ ਉਸ ਦਾ ਉਨਾਂ ਨੂੰ ਅਫਸੋਸ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …