Thursday, September 19, 2024

ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ‘ਤੇ ਸ਼੍ਰੋਮਣੀ ਕਮੇਟੀ ਨੇ ਐਮਾਜੋਨ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ SGPC Logoਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਐਮਾਜੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਐਮਾਜੋਨ ਦੀ ਇਸ ਘਟੀਆ ਹਰਕਤ ’ਤੇ ਕੰਪਨੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧ ਵਿਚ ਪੁਲਿਸ ਸ਼ਿਕਾਇਤ ਵੀ ਦਰਜ਼ ਕਰਵਾਈ ਜਾ ਰਹੀ ਹੈ।ਉਨਾਂ ਆਖਿਆ ਕਿ ਐਮਾਜੋਨ ਵੱਲੋਂ ਉਤਪਾਦ ਵੇਚਣ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ।ਇਸ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਪੈਦਾ ਹੋਈ ਹੈ।ਇਸ ਤੋਂ ਪਹਿਲਾਂ ਵੀ ਇਸੇ ਕੰਪਨੀ ਵੱਲੋਂ ਅਜਿਹਾ ਹੀ ਕੀਤਾ ਗਿਆ ਸੀ, ਜਦਕਿ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਮਗਰੋਂ ਇਸ ਵੱਲੋਂ ਮੁਆਫ਼ੀ ਮੰਗੀ ਗਈ ਸੀ।ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ।ਲੌਂਗੋਵਾਲ ਨੇ ਸੰਗਤਾਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਕੰਪਨੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਕਿਸੇ ਵੀ ਅਜਿਹੇ ਉਤਪਾਦ ਦੀ ਖਰੀਦ ਨਾ ਕੀਤੀ ਜਾਵੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply