ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) -ਵਿਹਾਰ ਸੁਸਾਇਟੀ ਸਥਾਨਕ ਵੱਲੋਂ ਸਥਾਨਕ ਵਿਰਸਾ ਵਿਹਾਰ ਦੇ ਵਿਹੜੇ ’ਚ 12 ਜਨਵਰੀ ਸ਼ਾਮ 4.00 ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਅਦੀਬਾਂ ਅਤੇ ਸਾਹਿਤ ਤੇ ਕਲਾ ਪ੍ਰੇਮੀਆਂ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ।ਸੁਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਹੈ ਕਿ ਇਸ ਪ੍ਰੋਗਰਾਮ ਤੋਂ ਪਹਿਲਾਂ ਦੁਪਹਿਰ 2. 30 ਵਜੇ ਡਾ. ਪਰਮਿੰਦਰ ਸਿੰਘ ਵਲੋਂ ਪ੍ਰਕਾਸ਼ਿਤ ਪੁਸਤਕ ‘ਜਲ੍ਹਿਆਂ ਵਾਲਾ ਬਾਗ’ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।ਮੁੱਖ ਵਕਤਾ ਡਾ. ਅਮਨਦੀਪ ਮੁੱਖੀ ਇਤਿਹਾਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਣਗੇ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …