ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਗੁਰਮੀਤ ਸੰਧੂ) – ਸਟੇਟ ਰਾਕੇਟਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਐਸ.ਐਚ.ਓ ਕੱਥੂਨਗਲ ਪਰਮਜੀਤ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਪ੍ਰਿੰਸੀਪਲ ਬਲਵਿੰਦਰ ਸਿੰਘ ਜਰਨਲ ਸੱਕਤਰ ਤੋਂ ਇਲਾਵਾ ਹਰਜਿੰਦਰ ਸਿੰਘ ਗਿੱਲ, ਮਨਜਿੰਦਰ ਸਿੰਘ ਐਮ.ਡੀ, ਭਗਵੰਤ ਸਿੰਘ, ਤੇਜਿੰਦਰ ਸਿੰਘ ਬੱਬੂ, ਸਤਨਾਮ ਸਿੰਘ, ਦਿਲਬਾਗ ਸਿੰਘ, ਜੀ.ਐਸ ਭੱਲਾ ਅਤੇ ਹੋਰ ਮੈਂਬਰ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਹਰਜਿੰਦਰ ਸਿੰਘ ਗਿੱਲ ਨੂੰ ਤਰਨਤਾਰਨ ਰੌਕਿਟਬਾਲ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਭਗਵੰਤ ਸਿੰਘ ਨੂੰ ਜਰਨਲ ਸਕਤੱਰ ਚੁਣਿਆ ਗਿਆ, ਜਦਕਿ ਮਨਜਿੰਦਰ ਸਿੰਘ ਐਮ.ਡੀ, ਪ੍ਰਿੰਸੀਪਲ ਸੋਨੀਆ ਮਲੋਤਰਾ, ਪ੍ਰਿੰਸੀਪਲ ਸਤੀਸ਼ ਕੁਮਾਰ (ਸਾਰੇ ਮੀਤ ਪ੍ਰਧਾਨ), ਤੇਜਿੰਦਰ ਸਿੰਘ ਬੱਬੂ ਪ੍ਰੈਸ ਸਕੱਤਰ, ਸਤਨਾਮ ਸਿੰਘ ਗਿੱਲ ਖਜਾਨਚੀ ਚੁਣੇ ਗਏ। ਬਾਕੀ ਦੇ ਆਹੁਦੇਦਾਰ ਬੁਣਾਉਣ ਦੇ ਅਧਿਕਾਰ ਪ੍ਰਧਾਨ ਸਾਹਿਬ ਨੂੰ ਦਿੱਤੇ ਗਏ।
ਰਾਸ਼ਟਰੀ ਜਨਰਲ ਸਕੱਤਰ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਇਕਾਈ ਦੀ ਚੌਣ ਦੋਰਾਨ ਜੋ ਨੀਤੀ ਉਲੀਕੀ ਗਈ ਸੀ, ਉਸ ਨੂੰ ਹਰ ਹੀਲੇ ਅਮਲੀਜਾਮਾ ਪਹਿਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਜਿਲਾ ਇਕਾਈਆਂ ਬਣਾਏ ਜਾਣ ਦੇ ਸਿਲਸਿਲੇ ਤਹਿਤ ਆਉਣ ਵਾਲੇ ਦਿਨਾਂ ‘ਚ ਬਾਕੀ ਥਾਵਾਂ ‘ਤੇ ਵੀ ਸਰਬਸੰਮਤੀ ਨਾਲ ਚੋਣ ਕਰਵਾਈ ਜਾਵੇਗੀ।ਨਵੇਂ ਚੂਣੇ ਆਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …