Monday, August 24, 2026

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਸ਼ਾਨ `ਚ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਇਥੋਂ 2 PPNJ1201202005ਖੋਜ ਡਿਗਰੀ ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦੀ ਮਿਸਾਲੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਮਨਜੋਤ ਕੌਰ ਜੋ ਕਿ ਐਮ.ਫਿਲ (ਕਾਮਰਸ) ਦੀ ਵਿਦਿਆਰਥਣ ਹੈ, ਨੇ ਜੇ.ਆਰ.ਐਫ਼ ਅਤੇ ਸ਼ੈਰੀ ਨੇ ਲੈਕਚਰਾਰਸ਼ਿਪ ਲਈ ਯੂ.ਜੀ.ਸੀ ਨੈੱਟ ਦੀ ਪ੍ਰੀਖਿਆ ਪਾਸ ਕੀਤੀ ਹੈ।ਉਨਾਂ ਨੇ ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਅਵਤਾਰ ਸਿੰਘ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਅਧਿਆਪਨ ਦੇ ਪੇਸ਼ੇਵਰ ਜੀਵਨ `ਚ ਸਫਲਤਾ ਦੀ ਕਾਮਨਾ ਕੀਤੀ।ਇਸ ਮੌਕੇ ਕਲਾਸ ਇੰਚਾਰਜ ਡਾ. ਅਜੈ ਸਹਿਗਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ `ਤੇ ਖੁਸ਼ੀ ਦਾ ਇਜ਼ਹਾਰ ਕੀਤਾ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply