Saturday, July 5, 2025
Breaking News

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਲੋਹੜੀ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ Gidha1ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ `ਚ ਲੋਹੜੀ ਅਤੇ ਮਾਘੀ ਦੇ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੀ ਆਰੰਭਤਾ ਸ਼ਬਦ ਗਾਇਣ ਰਾਹੀਂ ਕੀਤੀ ਗਈ।ਵਿਦਿਆਰਥੀਆਂ ਵਲੋਂ ਲੋਕ ਗੀਤ, ਭੰਗੜਾ ਗਿੱਧਾ ਵੱਖ-ਵੱਖ ਵੰਨਗੀਆਂ ਰਾਹੀਂ ਖ਼ੂਬ ਰੰਗ ਬੰਨਿਆ ਗਿਆ।ਭੁੱਗਾ ਬਾਲਣ ਉਪਰੰਤ ਵਿਦਿਆਰਥੀਆਂ ਨੂੰ ਮੂੰਗਫਲੀ, ਰਿਓੜੀਆਂ ਵੰਡੀਆਂ ਗਈਆਂ।ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਖੁਸ਼ੀ ਸਾਂਝੀ ਕਰਦੇ ਹੋਏ ਭੰਗੜਾ ਤੇ ਗਿੱਧਾ ਪਾਇਆ।ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ ਨੇ ਲੋਹੜੀ ਤੇ ਮਾਘੀ ਦੇ ਇਤਿਹਾਸ ਨਾਲ ਰੂਬਰੂ ਕਰਵਾਉਂਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਾਨੂੰ ਆਪਣੇ ਸੱਭਿਆਚਾਰ ਅਤੇ ਸੰਸਕ੍ਰਿਤੀ ਨਾਲ ਜੋੜਦੇ ਹਨ ਅਤੇ ਇਹ ਸਮੇਂ ਦੀ ਲੋੜ ਵੀ ਹੈ ।
PPNJ1201202007ਇਸੇ ਤਰਾਂ ਗਰਲਜ਼ ਸਕੂਲ ਵਿਖੇ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਮਨਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਯੂ.ਕੇ.ਜੀ ਅਤੇ ਪਹਿਲੀ ਕਲਾਸ ਦੇ ਬੱਚਿਆਂ ਵਲੋਂ ਬਹੁਤ ਹੀ ਮਨਮੋਹਕ ਨਾਚ ਪੇਸ਼ ਕੀਤਾ ਗਿਆ। ਸਕੂਲ ਦੇ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਲੋਹੜੀ ਸਬੰਧੀ ਗਾਣੇ ਤੇ ਨਾਚ ਪੇਸ਼ ਕੀਤਾ।ਜਦ ਕਿ ਦੀਪਿਕਾ ਸੰਧੂ ਨੇ ਲੋਹੜੀ ਦਾ ਤਿਉਹਾਰ ਕਵਿਤਾ, ਪ੍ਰਾਇਮਰੀ ਵਰਗ ਨੇ ਸੁੰਦਰ-ਮੁੰਦਰੀਏ ਲੋਕ ਗੀਤ ਤੇ ਸਕੂਲ ਦੀ ਜੂਨੀਅਰ ਟੀਮ ਨੇ ਗਿੱਧਾ ਆਦਿ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਮੰਚ ਦਾ ਸੰਚਾਲਨ ਕ੍ਰਿਸ਼ਮਾ ਰਾਣਾ ਅਤੇ ਮਹਿਕਪ੍ਰੀਤ ਕੌਰ ਵਲੋਂ ਬੜੀ ਖੂਬਸੂਰਤੀ ਨਾਲ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਨਾਗਪਾਲ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਇਤਿਹਾਸ ਬਾਰੇ ਦੱਸਿਆ ਅਤੇ ਵਧਾਈ ਦਿੱਤੀ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply