ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਦੁੱਲਟ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਅਤੇ ਬਲਦੇਵ ਸਿੰਘ ਮਾਨ ਆਪਣੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ ਅਤੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨਾਲ ਚੱਟਾਨ ਵਾਂਗ ਖੜ੍ਹੇ ਹਨ।ਉਨ੍ਹਾਂ ਕਿਹਾ ਜੇਕਰ ਇਕਬਾਲ ਸਿੰਘ ਝੂੰਦਾਂ ਜਿਲ੍ਹਾ ਪ੍ਰਧਾਨ ਹੋਣ ਦਾ ਦਾਅਵਾ ਜਤਾਉਂਦੇ ਹਨ ਤਾਂ ਉਨਾਂ ਨੂੰ ਇਸ ਗੱਲ ਦੀ ਚਿਤਾਵਨੀ ਹੈ ਕਿ ਉਹ ਵੋਟਾਂ ਰਾਹੀਂ ਜਿੱਤ ਕੇ ਆਉਣ।ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਅਨੁਸਾਸ਼ਨ ਤੋਂ ਬਾਹਰ ਜਾ ਕੇ ਜਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ।ਇਹ ਪ੍ਰਧਾਨਗੀ ਝੂੰਦਾ ਨੂੰ ਲਿਫ਼ਾਫੇ ਵਿੱਚੋਂ ਕੱਢ ਕੇ ਦਿੱਤੀ ਗਈ ਹੈ।ਜੇਕਰ ਦੋਨਾਂ ਲੀਡਰਾਂ ਵਲੋਂ ਢੀਂਡਸਾ ਸਾਹਿਬ ਦੇ ਖਿਲਾਫ ਬਿਆਨਬਾਜ਼ੀ ਬੰਦ ਨਾ ਕੀਤੀ ਗਈ ਤਾਂ ਉਨਾਂ ਵਿਰੁੱਧ ਤਿੱਖੇ ਸੰਘਰਸ਼ ਕਰ ਕੇ ਪੁਤਲੇ ਫੂਕੇ ਜਾਣਗੇ।
ਉਨਾਂ ਇਹ ਵੀ ਕਿਹਾ ਉਹ ਗੋਬਿੰਦ ਸਿੰਘ ਲੌਂਗੋਵਾਲ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਬੇਨਤੀ ਵੀ ਕਰਦੇ ਹਾਂ ਕਿ ਉਹ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਨਾ ਲੈਣ।ਸਗੋਂ ਇਕ ਧਾਰਮਿਕ ਸਖਸ਼ੀਅਤ ਹੋਣ ਕਰ ਕੇ ਪੰਥ ਵਲੋਂ ਬਖਸ਼ੀ ਗਈ ਸੇਵਾ ਤੱਕ ਹੀ ਸੀਮਤ ਰਹਿਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media