ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਦੀ ਜਿਲ੍ਹਾ ਜੇਲ੍ਹ ਵਿੱਚ ਬੰਦ ਇਕ ਕੈਦੀ ਵਲੋਂ ਜੇਲ੍ਹ ਅਧਿਕਾਰੀਆਂ ਉਪਰ ਗੰਭੀਰ ਦੋਸ਼
ਲਗਾਏ ਜਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਉਣ `ਤੇ ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਮਾਮਲੇ ਨੂੰ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਜੇਲ੍ਹਾਂ ਆਰ.ਵੈਂਕਟਰਤਨਮ ਦੇ ਧਿਆਨ ਵਿੱਚ ਲਿਆਂਦਾ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਿੰਸੀਪਲ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਜੀ.ਪੀ ਜੇਲ੍ਹਾਂ ਪ੍ਰਵੀਨ ਸਿਨਹਾ ਨੇ ਜਿਥੇ ਮਾਮਲੇ ਸਬੰਧੀ ਐਸ.ਐਸ.ਪੀ ਸੰਗਰੂਰ ਕੋਲੋਂ ਰਿਪੋਰਟ ਮੰਗੀ ਹੈ, ਉਥੇ ਹੀ ਕੈਦੀ ਵਲੋਂ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਲਈ ਆਈ.ਜੀ ਜੇਲ੍ਹਾਂ ਨੂੰ ਪੜਤਾਲ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ।ਪ੍ਰਿੰਸੀਪਲ ਸਕੱਤਰ ਵਲੋਂ ਦੱਸਿਆ ਗਿਆ ਹੈ ਕਿ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media