Thursday, September 19, 2024

ਦੁਵੱਲੇ ਸੰਬੰਧਾਂ ਨੂੰ ਲੈ ਕੇ ਸੰਸਦ ਮੈਂਬਰ ਔਜਲਾ ਵਲੋਂ ਕੈਨੇਡੀਅਨ ਸੰਸਦ ਮੈਂਬਰ ਕਮਲ ਖਹਿਰਾ ਨਾਲ ਮੁਲਾਕਾਤ

ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ- ਕਮਲ ਖਹਿਰਾ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਅੱਜ ਕੈਨੇਡਾ PPNJ1301202007ਦੀ ਸੰਸਦ ਵਿੱਚ ਬਰੈਂਪਟਨ ਹਲਕੇ ਦੀ ਨੁਮਾਇੰਦਗੀ ਕਰਦੇ ਤੇ ਪਾਰਲੀਮੈਂਟ ਸਕੱਤਰ ਅੰਤਰਰਾਸ਼ਟਰੀ ਵਿਕਾਸ ਮੰਤਰਾਲਾ ਕੈਨੇਡਾ ਮਿਸ ਕਮਲ ਖਹਿਰਾ ਨਾਲ ਮੁਲਾਕਾਤ ਕੀਤੀ ਤੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ।
ਜਿਕਰਯੋਗ ਹੈ ਕਿ ਔਜਲਾ ਪਿਛਲੇ ਕੁੱਝ ਦਿਨਾਂ ਤੋਂ ਕੈਨੇਡਾ ਦੇ ਨਿੱਜੀ ਦੌਰੇ ‘ਤੇ ਹਨ। ਔਜਲਾ ਨੇ ਕਮਲ ਖਹਿਰਾ ਦੇ ਸੰਸਦ ਮੈਂਬਰ ਚੁਣੇ ਜਾਣ ਦੀ ਉਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਜਿੱਤ ਨਾਲ ਸਮੁੱਚੇ ਵਿਸ਼ਵ ਵਿੱਚ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।ਇਸ ਮੁਲਾਕਾਤ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਪੰਜਾਬ ਦੀ ਤਰੱਕੀ ਲਈ ਵਿਚਾਰਾਂ ਹੋਈਆਂ ਅਤੇ ਪੰਜਾਬ ਸਮੇਤ ਭਾਰਤ ਨਾਲ ਦੁਵੱਲੇ ਸੰਬੰਧਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁਖਤਾ ਨਾਲ ਉਠਾਇਆ।PPNJ1301202008ਔਜਲਾ ਨੇ ਇਸ ਦੌਰਾਨ ਪੰਜਾਬ ਅਤੇ ਕੈਨੇਡਾ ਦਰਮਿਆਨ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਵੱਸੇ ਪੰਜਾਬੀਆਂ ਦੀ ਪਹਿਲੀ ਮੰਗ ਅਨੁਸਾਰ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਤੇ ਕਾਰਗੋ ਸੇਵਾ ਨੂੰ ਸ਼ੁਰੂ ਕਰਨ ‘ਤੇ ਵਿਚਾਰ ਚਰਚਾ ਕੀਤੀ ਗਈ।ਔਜਲਾ ਨੇ ਕਿਹਾ ਕਿ ਕੈਨੇਡਾ ਦੀ ਧਰਤੀ ਹੀ ਅਜਿਹੀ ਹੈ ਜਿਥੇ ਪੰਜਾਬ ਤੋਂ ਵਿਦੇਸ਼ਾਂ ਦੀ ਧਰਤੀ ਤੇ ਸਭ ਤੋਂ ਵੱਧ ਪੰਜਾਬੀ ਪੁੱਜੇ ਹਨ।ਜਿਸ ਲਈ ਕੈਨੇਡਾ ਸਰਕਾਰ ਨੂੰ ਪਹਿਲ ਕਰਕੇ ਅੰਮ੍ਰਿਤਸਰ ਤੋਂ ਕੈਨੇਡਾ ਲਈ ਹਵਾਈ ਸੇਵਾ ਸ਼ੁਰੂ ਕਰਨੀ ਚਾਹੀਦੀ ਹੈ।ਕੈਨੇਡੀਅਨ ਸੰਸਦ ਮੈਂਬਰ ਕਮਲ ਖਹਿਰਾ ਨੇ ਕਿਹਾ ਕਿ ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ।ਉਨਾਂ ਨੇ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਦੀ ਸ਼ਲਾਘਾ ਕੀਤੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply