ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਜਿਸ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ।ਬੱਚਿਆਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਭੰਗੜਾ, ਗਿੱਧਾ ਆਦਿ ਪੇਸ਼ ਕੀਤੇ। ਪ੍ਰਬੰਧਕਾਂ ਦੁਆਰਾ ਬੱਚਿਆਂ ਵਿਚ ਰਿਉੜੀਆਂ ਤੇ ਮੂੰਗਫ਼ਲੀਆਂ ਵੰਡੀਆਂ ਗਈਆਂ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਲੋਹੜੀ ਦੇ ਤਿਉਹਾਰ ਦੀ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …