Thursday, December 12, 2024

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੈਬਨਿਟ ਮੰਤਰੀ ਸੋਨੀ ਨੇ ਨਵਜ਼ੰਮੀਆਂ ਬੱਚੀਆਂ ਨੂੰ ਵੰਡੀ ਲੋਹੜੀ

52 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਦਿੱਤੇ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 71 ਫਤਾਹਪੁਰ ਵਿਖੇ ਬੇਟੀ PPNJ1301202011ਬਚਾਓ, ਬੇਟੀ ਪੜ੍ਹਾਓ ਤਹਿਤ ਕੈਂਪ ਲਗਾਇਆ ਗਿਆ। ਜਿਸ ਦੌਰਾਨ ਸੋਨੀ ਨੇ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਮਿਠਾਈ, ਮੂੰਗਫਲੀ, ਕੰਬਲ ਅਤੇ ਤੋਹਫ ਦੇਣ ਦੇ ਨਾਲ ਨਾਲ ਕੇਕ ਵੀ ਕੱਟਿਆ।
ਉਨਾਂ ਨੇ ਕੈਂਪ ਦੌਰਾਨ 52 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਦਿੱਤੇ ਅਤੇ 100 ਦੇ ਕਰੀਬ ਲੋੜਵੰਦਾਂ ਦੀਆਂ ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ, ਵਿਧਵਾ, ਆਸ਼ਰਿਤ, ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਪੈਨਸ਼ਨ ਦੇ ਫਾਰਮਾਂ ਲਈ ਦਫਤਰਾਂ ਦੇ ਚੱਕਰ ਕੱਢਣ ਦੀ ਜਰੂਰਤ ਨਹੀਂ ਹੈ, ਕੈਂਪ ਲਗਾ ਕੇ ਉਨ੍ਹਾਂ ਦੇ ਫਾਰਮ ਭਰੇ ਜਾਣਗੇ ਅਤੇ ਨਿਰਧਾਰਤ ਸਮੇਂ ਵਿੱਚ ਪੈਨਸ਼ਨ ਨੂੰ ਪ੍ਰਵਾਨ ਕੀਤਾ ਜਾਵੇਗਾ।
ਇਸ ਮੌਕੇ ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਵਿਕਾਸ ਸੋਨੀ ਕੌਂਸਲਰ, ਲਖਵਿੰਦਰ ਸਿੰਘ ਕੌਂਸਲਰ, ਸ੍ਰੀਮਤੀ ਮੀਨਾ ਦੇਵੀ ਸੀ.ਡੀ.ਪੀ.ਓ, ਪਵੇਲ ਸਿੰਘ ਸਮਰਾ, ਬਲਕਾਰ ਸਿੰਘ ਬਾਜਵਾ, ਹਰਦੀਪ ਸਿੰਘ ਤੁੰਗ, ਲਖਬੀਰ ਸਿੰਘ ਤੇ ਨਿਸ਼ਾਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਹਾਜਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply