Thursday, September 19, 2024

ਅਮਰਿੰਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ

ਸਮਾਗਮਾਂ ਲਈ ਕੌਮੀ ਪੱਧਰ `ਤੇ ਕਮੇਟੀ ਬਣਾਉਣ ਦੀ ਮੰਗ

ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ Captain Amrinderਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ।ਉਨਾਂ ਨੇ ਇਸ ਕਮੇਟੀ ਦਾ ਗਠਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕਾਇਮ ਕੀਤੀ ਕਮੇਟੀ ਦੀ ਲੀਹ `ਤੇ ਕਰਨ ਲਈ ਆਖਿਆ ਹੈ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ `ਤੇ ਮਨਾਉਣ ਦੀ ਯੋਜਨਾ ਬਣਾਈ ਗਈ ਹੈ ਅਤੇ ਅਪ੍ਰੈਲ, 2020 ਤੋਂ ਸ਼ੁਰੂ ਹੋਣ ਵਾਲੇ ਲੜੀਵਾਰ ਸਮਾਗਮ ਸਾਲ ਭਰ ਚੱਲਣਗੇ।ਮੁੱਖ ਮੰਤਰੀ ਨੇ ਮੋਦੀ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਇਕ ਵਿਸਥਾਰਤ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ ਜੋ ਛੇਤੀ ਹੀ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅਪ੍ਰੈਲ 2021 ਵਿੱਚ ਆ ਰਿਹਾ 400ਵਾਂ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਭਾਗਾਂ ਭਰਿਆ ਮੌਕਾ ਹੈ।ਉਨਾਂ ਕਿਹਾ ਕਿ ਮੁਲਕ ਦੇ ਇਤਿਹਾਸ ਵਿੱਚ ਗੁਰੂ ਸਾਹਿਬ ਜੀ ਦਾ ਵਿਸ਼ੇਸ਼ ਸਥਾਨ ਹੈ।ਉਨਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਜਿਸ ਕਰਕੇ ਆਪ ਜੀ ਨੂੰ `ਹਿੰਦ ਦੀ ਚਾਦਰ` ਵਜੋਂ ਵੀ ਪੁਕਾਰਿਆ ਜਾਂਦਾ ਹੈ।
ਇਹ ਜ਼ਿਕਰਯੋਗ ਹੈ ਕਿ 18 ਅਪ੍ਰੈਲ 2021 ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ ਹੈ ਅਤੇ ਸਾਲ ਭਰ ਚੱਲਣ ਵਾਲੇ ਸਮਾਗਮ ਇਸੇ ਸਾਲ 12 ਅਪ੍ਰੈਲ ਤੋਂ ਸ਼ੁਰੂ ਹੋਣਗੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …

Leave a Reply