ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਆਪਣੀ ਮਨ ਮਰਜੀ ਨਾਲ ਸੜਕ ‘ਤੇ ਗੱਡੀ ਚਲਾਉਣਾ ਹਾਦਸਿਆਂ ਨੂੰ ਸਦਾ ਦੇਣਾ ਹੈ।ਟੈ੍ਰਫਿਕ ਦੀ ਪਾਲਣਾ
ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ।ਫ੍ਰੀ ਵਾਹਨ ਪ੍ਰਦੂਸ਼ਣ ਕੈਂਪ ਧਰਮ ਪ੍ਰਦੂਸ਼ਣ ਸੈਂਟਰ ਵਿੱਚ ਹਰਿੰਦਰ ਸਿੰਘ ਗਿੱਲ ਡੀ.ਐਸ.ਪੀ ਕਪੂਰਥਲਾ ਨੇ ਕਿਹਾ ਕਿ ਭਾਰਤ ਵਿੱਚ ਸਭ ਤੋ ਵੱਧ ਮੌਤਾਂ ਡਰਾਇਵਰ ਦੀ ਗਲਤੀ ਕਾਰਨ ਹੀ ਹੁੰਦੀਆਂ ਹਨ।ਜਿਹਨਾਂ ਵਿਅਕਤੀਆਂ ਨੇ ਸੀਟ ਬੈਲਟ ਦਾ ਇਸਤੇਮਾਲ ਨਹੀਂ ਕੀਤਾ ਹੁੰਦਾ ਮੌਤ ਦਾ ਸ਼ਿਕਾਰ ਬਣਦੇ ਹਨ।ਟੈ੍ਰਫਿਕ ਇੰਜਾਰਜ ਇੰਸਪੈਕਟਰ ਦੀਪਕ ਸਰਮਾ ਨੇ ਕਿ ਹਾਦਸਿਆਂ ਦੀ ਲਪੇਟ ਵਿੱਚ ਜਿਆਦਾਤਰ ਨੌਜਵਾਨ ਹੀ ਆ ਰਹੇ ਹਨ।ਸੜਕ ਹਾਦਸਿਆਂ ਅਤੇ ਮੌਤਾਂ ਦਾ ਵੱਡਾ ਕਾਰਨ ਤੇਜ ਰਫਤਾਰ, ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਦੇ ਨਿਯਮਾਂ ਸਬੰਧੀ ਕੀਤੀ ਜਾਂਦੀ ਅਣਦੇਖੀ।ਸਬ-ਇੰਸਪੈਕਟਰ ਦਰਸਨ ਸਿੰਘ ਨੇ ਕਿਹਾ ਕੇ ਬਿਨਾਂ ਹੈਲਮੇਟ ਤੋਂ ਦੋ ਪਹੀਆ ਵਾਹਨ ਚਲਾਉਣ ਨਾਲ 80% ਸੜਕ ਦੁਰਘਟਨਾ ਵਿੱਚ ਮੌਤ ਹੁੰਦੀ ਹੈ, ਨਸ਼ੇ ਦੀ ਵਰਤੋਂ ਕਰਕੇ ਵਾਹਨ ਚਲਾਉਣਾ, ਵਾਹਨ ਚਲਾਉਂਦੇ ਸਮੇਂ ਫੋਨ ਦੀ ਵਰਤੋ ਕਰਨਾ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।ਇਸ ਮੌਕੇ ਏ.ਐਸ.ਆਈ ਗੁਰਬਚਨ ਸਿੰਘ ਸਟੇਟ ਐਵਾਰਡੀ, ਏ.ਅੇਸ.ਆਈ ਦਿਲਬਾਗ ਸਿੰਘ, ਏ.ਐਸ.ਆਈ ਬਲਵਿੰਦਰ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਲਾਡੀ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media