ਕਾਲਾ ਸੰਘਿਆਂ (ਕਪੂਰਥਲਾ), 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੈਲਥ ਵੈਲਨੈਸ ਸੈਂਟਰ ਢੁਡੀਆਂਵਾਲ ਦਾ ਉਦਘਾਟਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਅਤੇ ਸਰਪੰਚ ਸਰਬਜੀਤ ਕੌਰ ਵੱਲੋਂ ਕੀਤਾ ਗਿਆ।ਡਾ. ਮਨਜੀਤ ਨੇ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਨੂੰ ਸਥਾਪਿਤ ਕਰਨ ਦਾ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁੱਹਇਆ ਕਰਵਾਉਣਾ ਹੈ।ਉਨ੍ਹਾਂ ਇਹ ਵੀ ਦੱਸਿਆ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਪ੍ਰੋਗਰਾਮ ਤਹਿਤ ਹੈਲਥ ਐਂਡ ਵੈਲਨੈਸ ਸੈਂਟਰਾਂ ਨੂੰ ਸਥਾਪਿਤ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।ਉਨਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਦੇ ਖੁਲੱਣ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਪੁੱਜਦਾ ਕਰਨ ਵਿੱਚ ਹੋਰ ਆਸਾਨੀ ਹੋਏਗੀ।
ਇਸ ਮੌਕੇ ਤੇ ਸੀ.ਐਚ.ਓ ਪਰਮਜੀਤ ਕੌਰ, ਏ.ਐਨ.ਐਮ ਸਲਵਿੰਦਰ ਕੌਰ ਅਤੇ ਮਨਜੀਤ ਕੌਰ, ਮੇਲ ਵਰਕਰ ਪਰਗਟ ਸਿੰਘ, ਮੈਂਬਰ ਪੰਚਾਇਤ ਸੁਖਵਿੰਦਰ ਸਿੰਘ ਅਤੇ ਗੁਰਚਰਨ ਸਿੰਘ, ਹਰਪ੍ਰੀਤ ਕੌਰ, ਆਸ਼ਾ ਵਰਕਰ, ਆਸ਼ਾ ਫੈਸੀਲੀਟੇਟਰ ਅਤੇ ਪਿੰਡ ਵਾਸੀ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …